DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Indonesia Earthquake: ਇੰਡੋਨੇਸ਼ੀਆ ਦੇ ਤੱਟ 'ਤੇ 7.7 ਤੀਬਰਤਾ ਦਾ ਭੂਚਾਲ; ਘੱਟੋ-ਘੱਟ 47 ਲੋਕਾਂ ਦੀ ਮੌਤ

ਕਈ ਲੋਕ ਜ਼ਖਮੀ; ਲਾਪਤਾ ਹੋਏ ਲੋਕਾਂ ਦੀ ਭਾਲ ਜਾਰੀ

  • fb
  • twitter
  • whatsapp
  • whatsapp
featured-img featured-img
A man inspects the damage to a building following an earthquake in East Manggarai, East Nusa Tenggara province, Indonesia, Saturday, Aug. 15, 2026. AP/PTI(AP08_15_2026_000583B)
Advertisement

ਇੰਡੋਨੇਸ਼ੀਆ ਦੇ ਤੱਟ 'ਤੇ ਸ਼ਨਿੱਚਰਵਾਰ ਤੜਕੇ 7.7 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ ਕਈ ਇਮਾਰਤਾਂ ਤੇ ਮਕਾਨ ਢਹਿ ਗਏ ਅਤੇ ਘੱਟੋ-ਘੱਟ 47 ਲੋਕਾਂ ਦੀ ਮੌਤ ਹੋ ਗਈ।

ਅਧਿਕਾਰੀਆਂ ਨੇ ਦੱਸਿਆ ਕਿ ਕਈ ਲੋਕ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਸੁਨਾਮੀ ਦੀ ਚਿਤਾਵਨੀ ਜਾਰੀ ਕਰਕੇ ਤੱਟਵਰਤੀ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਜਾਣ ਲਈ ਕਿਹਾ ਸੀ, ਪਰ ਬਾਅਦ ਵਿੱਚ ਚਿਤਾਵਨੀ ਵਾਪਸ ਲੈ ਲਈ ਗਈ।

Advertisement

ਇੰਡੋਨੇਸ਼ੀਆ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕੀ ਏਜੰਸੀ ਨੇ ਕਿਹਾ ਕਿ ਸਮੁੰਦਰ ਦੇ ਜਲ ਪੱਧਰ ਦੀ ਨਿਗਰਾਨੀ ਦੌਰਾਨ ਅਜਿਹਾ ਕੋਈ ਮਹੱਤਵਪੂਰਨ ਬਦਲਾਅ ਨਹੀਂ ਪਾਇਆ ਗਿਆ ਜਿਸ ਨਾਲ ਤੱਟਵਰਤੀ ਇਲਾਕਿਆਂ ਲਈ ਖ਼ਤਰਾ ਪੈਦਾ ਹੋਵੇ।

Advertisement

ਉੱਥੇ ਹੀ ਅਮਰੀਕਾ ਦੇ ਭੂ-ਵਿਗਿਆਨਕ ਸਰਵੇਖਣ ਨੇ ਦੱਸਿਆ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 5 ਵੱਜ ਕੇ 58 ਮਿੰਟ 'ਤੇ ਇੰਡੋਨੇਸ਼ੀਆ ਦੇ ਫਲੋਰੇਸ ਖੇਤਰ ਵਿੱਚ 10 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ। ਇਸ ਦਾ ਕੇਂਦਰ ਪੂਰਬੀ ਨੂਸਾ ਤੇਂਗਾਰਾ ਸੂਬੇ ਦੇ ਐਂਡੇ ਸ਼ਹਿਰ ਤੋਂ 68 ਕਿਲੋਮੀਟਰ ਉੱਤਰ-ਪੱਛਮ ਵਿੱਚ ਸੀ। ਸ਼ੁਰੂਆਤੀ ਭੂਚਾਲ ਤੋਂ ਬਾਅਦ ਕਈ ਝਟਕੇ ਮਹਿਸੂਸ ਕੀਤੇ ਗਏ।

ਮੌਸਮ ਵਿਗਿਆਨ ਏਜੰਸੀ ਨੇ ਦੱਸਿਆ ਕਿ ਭੂਚਾਲ ਤੋਂ ਬਾਅਦ 235 ਝਟਕੇ ਮਹਿਸੂਸ ਕੀਤੇ ਗਏ। ਕੌਮੀ ਆਫ਼ਤ ਪ੍ਰਬੰਧਨ ਏਜੰਸੀ ਮੁਤਾਬਕ ਬਚਾਅ ਕਰਮਚਾਰੀਆਂ ਨੇ ਘੱਟੋ-ਘੱਟ 47 ਲਾਸ਼ਾਂ ਬਰਾਮਦ ਕੀਤੀਆਂ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਿੱਕਾ, ਮੰਗਰਾਈ ਅਤੇ ਪੂਰਬੀ ਮੰਗਰਾਈ ਖੇਤਰਾਂ ਵਿੱਚ ਮਿਲੀਆਂ ਹਨ। ਏਜੰਸੀ ਮੁਤਾਬਕ ਘੱਟੋ-ਘੱਟ 50 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਸ ਤੋਂ ਇਲਾਵਾ ਭੂਚਾਲ ਕਾਰਨ ਘੱਟੋ-ਘੱਟ 157 ਮਕਾਨ ਪੂਰੀ ਤਰ੍ਹਾਂ ਢਹਿ ਗਏ ਅਤੇ ਲਗਪਗ 200 ਹੋਰ ਨੁਕਸਾਨੇ ਗਏ। ਬਚਾਅ ਕਰਮਚਾਰੀ ਹੁਣ ਵੀ ਲਾਪਤਾ ਲੋਕਾਂ ਦੀ ਭਾਲ ਕਰ ਰਹੇ ਹਨ, ਜਿਨ੍ਹਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ।

Advertisement
×