DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Adelaide ਗੁਰਦੁਆਰੇ ’ਚ ਅੱਗ ਲੱਗਣ ਦੇ ਮਾਮਲੇ ਦੀ ਜਾਂਚ ਸ਼ੁਰੂ

ਪੰਜ ਮੈਂਬਰੀ ਕਮੇਟੀ ਜਾਂਚ ਮੁਕੰਮਲ ਕਰ ਕੇ ਰਿਪੋਰਟ ਜਲਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਭੇਜੇਗੀ

  • fb
  • twitter
  • whatsapp
  • whatsapp
featured-img featured-img
ਗੁਰਦੁਆਰੇ ਦੀ ਇਮਾਰਤ ’ਚੋਂ ਨਿਕਲ ਰਹੀਆਂ ਅੱਗ ਦੀਆਂ ਲਾਟਾਂ।
Advertisement

ਦੱਖਣੀ ਆਸਟਰੇਲੀਆ ਦੀ ਰਾਜਧਾਨੀ ਐਡੀਲੇਡ ਦੇ ਉੱਤਰੀ ਖੇਤਰ ਵਿੱਚ ਸਥਿਤ ਗੁਰਦੁਆਰੇ ’ਚ ਅਚਾਨਕ ਅੱਗ ਲੱਗਣ ਕਾਰਨ ਗੁਰਦੁਆਰੇ ਅੰਦਰ ਸੁੱਖ ਆਸਣ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਅਗਨ ਭੇਟ ਹੋਣ ਅਤੇ ਗੁਰਦੁਆਰੇ ਦੀ ਇਮਾਰਤ ਸੜ ਕੇ ਤਬਾਹ ਹੋਣ ਦੇ ਮਾਮਲੇ ਦੀ ਜਾਂਚ ਲਈ ਬਣਾਈ ਪੰਜ ਮੈਂਬਰੀ ਕਮੇਟੀ ਨੇ ਜਾਂਚ ਆਰੰਭ ਦਿੱਤੀ ਹੈ। ਇਸੇ ਦੌਰਾਨ ਐਡੀਲੇਡ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ, ਐਲਨਬੀ ਗਾਰਡਨ ਵਿਖੇ ਸਿੱਖ ਸੰਗਤ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਦੌਰਾਨ ਐਡੀਲੇਡ ਤੋਂ ਇਲਾਵਾ ਮੈਲਬਰਨ, ਹੋਰ ਰਾਜਾਂ ਅਤੇ ਨਿਊਜ਼ੀਲੈਂਡ ਤੋਂ ਪੁੱਜੇ ਸਿੱਖ ਨੁਮਾਇੰਦਿਆਂ, ਧਾਰਮਿਕ ਜਥੇਬੰਦੀਆਂ ਦੇ ਆਗੂਆਂ ਸਣੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ।

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ’ਤੇ ਦੱਖਣੀ ਆਸਟਰੇਲੀਆ ਦੇ ਗੁਰਦੁਆਰੇ ਵਿੱਚ ਅੱਗ ਲੱਗਣ ਦੀ ਇਸ ਘਟਨਾ ਦੀ ਜਾਂਚ ਲਈ ਪੰਜ ਮੈਂਬਰੀ ਟੀਮ ਬਣਾਈ ਗਈ ਹੈ। ਟੀਮ ਵਿੱਚ ਸੈਂਟਰਲ ਸਿੱਖ ਐਸੋਸੀਏਸ਼ਨ ਆਫ ਨਿਊਜ਼ੀਲੈਂਡ ਦੇ ਮੁੱਖ ਸੇਵਾਦਾਰ ਦਲਜੀਤ ਸਿੰਘ, ਆਸਟਰੇਲੀਅਨ ਸਿੱਖ ਕੌਂਸਲ ਤੋਂ ਮਨਦੀਪ ਸਿੰਘ, ਗੁਰਦੁਆਰਾ ਕੌਂਸਲ ਆਫ ਵਿਕਟੋਰੀਆ ਤੋਂ ਰਵੀ ਇੰਦਰ ਸਿੰਘ ਤੇ ਪ੍ਰੀਤਮ ਸਿੰਘ ਅਤੇ ਐਡੀਲੇਡ ਤੋਂ ਗੁਰਿੰਦਰਜੀਤ ਸਿੰਘ ਆਦਿ ਸ਼ਾਮਲ ਹਨ। ਕਮੇਟੀ ਨੇ ਅੱਗ ਲੱਗਣ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਟੀਮ ਦੇ ਮੈਂਬਰਾਂ ਨੇ ਦੱਸਿਆ ਕਿ ਉਹ ਜਲਦੀ ਜਾਂਚ ਮੁਕੰਮਲ ਕਰ ਕੇ ਰਿਪੋਰਟ ਅਕਾਲ ਤਖ਼ਤ ਦੇ ਜਥੇਦਾਰ ਨੂੰ ਭੇਜਣਗੇ। ਜ਼ਿਕਰਯੋਗ ਹੈ ਕਿ ਐਤਵਾਰ ਰਾਤ ਨੂੰ ਕਰੀਬ 9.30 ਵਜੇ ਉੱਤਰੀ ਐਡੀਲੇਡ ਦੇ ਇਲਾਕਾ ਵਰਜੀਨੀਆ ਸਥਿਤ ਇੰਡਰਸਟੀਅਲ ਸ਼ੈੱਡ ’ਚ ਬਣੇ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਭਿਆਨਕ ਅੱਗ ਲੱਗ ਗਈ ਸੀ। ਅੱਗ ਐਨੀ ਭਿਆਨਕ ਸੀ ਕਿ ਗੁਰਦੁਆਰੇ ਦੀ ਛੱਤ ਦੀ ਪਾਲਕੀ ਸਾਹਿਬ ਦੇ ਡਿੱਗਣ ਕਾਰਨ ਸੁੱਖ ਆਸਣ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਅਗਨ ਭੇਟ ਹੋ ਗਏ ਅਤੇ ਇਮਾਰਤ ਤਬਾਹ ਹੋ ਗਈ ਸੀ।

Advertisement

Advertisement
Advertisement
×