ਇਰਾਨ: ਬੰਦੂਕਧਾਰੀਆਂ ਵੱਲੋਂ ਅਦਾਲਤੀ ਕੰਪਲੈਕਸ ’ਚ ਹਮਲਾ, ਛੇ ਹਲਾਕ
ਇਰਾਨ ਦੇ ਦੱਖਣ-ਪੂਰਬੀ ਹਿੱਸੇ ਵਿੱਚ ਅਦਾਲਤ ਦੀ ਇਮਾਰਤ ’ਤੇ ਅੱਜ ਅਣਪਛਾਤੇ ਹਮਲਾਵਰਾਂ ਨੇ ਹਥਿਆਰਾਂ ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਇੱਕ ਬੱਚੇ ਸਮੇਤ ਛੇ ਜਣਿਆਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ। ਸਰਕਾਰੀ ਟੀਵੀ ਦੀ...
Advertisement
ਇਰਾਨ ਦੇ ਦੱਖਣ-ਪੂਰਬੀ ਹਿੱਸੇ ਵਿੱਚ ਅਦਾਲਤ ਦੀ ਇਮਾਰਤ ’ਤੇ ਅੱਜ ਅਣਪਛਾਤੇ ਹਮਲਾਵਰਾਂ ਨੇ ਹਥਿਆਰਾਂ ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਇੱਕ ਬੱਚੇ ਸਮੇਤ ਛੇ ਜਣਿਆਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ। ਸਰਕਾਰੀ ਟੀਵੀ ਦੀ ਖ਼ਬਰ ਮੁਤਾਬਕ ਦੇਸ਼ ਦੇ ਗੜਬੜ ਵਾਲੇ ਦੱਖਣੀ ਸੂਬੇ ਸਿਸਤਾਨ ਅਤੇ ਬਲੂਚਿਸਤਾਨ ਵਿੱਚ ਹੋਈ ਝੜਪ ਵਿੱਚ ਸੁਰੱਖਿਆ ਬਲਾਂ ਨੇ ਤਿੰਨ ਬੰਦੂਕਧਾਰੀਆਂ ਨੂੰ ਮਾਰ ਦਿੱਤਾ। ਖ਼ਬਰ ਵਿੱਚ ਕਿਸੇ ਵੀ ਪੀੜਤ ਦੀ ਪਛਾਣ ਨਹੀਂ ਦੱਸੀ ਗਈ। ਸਰਕਾਰੀ ਟੀਵੀ ਨੇ ਦੱਸਿਆ ਕਿ ਹਮਲਾ ਸੂਬੇ ਦੀ ਰਾਜਧਾਨੀ ਜ਼ਾਹੇਦਾਨ ਵਿੱਚ ਹੋਇਆ। ਪੁਲੀਸ ਅਤੇ ਸੁਰੱਖਿਆ ਬਲਾਂ ਨੇ ਰਾਜਧਾਨੀ ਤਹਿਰਾਨ ਤੋਂ 1,130 ਕਿਲੋਮੀਟਰ ਦੱਖਣ-ਪੂਰਬ ਵਿੱਚ ਸਥਿਤ ਘਟਨਾ ਸਥਾਨ ਨੂੰ ਆਪਣੇ ਕੰਟਰੋਲ ਹੇਠ ਲੈ ਲਿਆ ਹੈ। ਇਸ ਹਮਲੇ ਲਈ ਅਤਿਵਾਦੀ ਜਥੇਬੰਦੀ ਜੈਸ਼ ਅਲ-ਅਦਲ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।
Advertisement
Advertisement
×