ਇਜ਼ਰਾਈਲ ਵੱਲੋਂ ਆਪਣੇ ਨਾਗਰਿਕਾਂ ਨੂੰ ਕਸ਼ਮੀਰ ਖੇਤਰ ਤੁਰੰਤ ਛੱਡਣ ਦੀ ਸਲਾਹ
ਯਰੂਸ਼ਲਮ, 8 ਮਈ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਧ ਦੇ ਤਣਾਅ ਦੇ ਵਿਚਕਾਰ ਇਜ਼ਰਾਈਲ ਨੇ ਆਪਣੇ ਨਾਗਰਿਕਾਂ ਲਈ ਮੌਜੂਦਾ ਯਾਤਰਾ ਸਲਾਹ ਨੂੰ ਅਪਡੇਟ ਕੀਤਾ ਹੈ, ਜਿਸ ਵਿਚ ਉਨ੍ਹਾਂ ਨੂੰ ਕਸ਼ਮੀਰ ਖੇਤਰ ਤੁਰੰਤ ਛੱਡਣ ਦੀ ਅਪੀਲ ਕੀਤੀ ਗਈ ਹੈ। ਇਹ ਸਲਾਹ(ਸੋਧ ਉਪਰੰਤ)...
ਜੰਮੂ: ਭਾਰਤੀ ਫੌਜ ਦੇ "ਅਪਰੇਸ਼ਨ ਸਿੰਦੂਰ" ਤੋਂ ਬਾਅਦ ਪਾਕਿਸਤਾਨ ਵੱਲੋਂ ਕੀਤੀ ਜਾ ਰਹੀ ਗੋਲੀਬਾਰੀ ਦੇ ਵਿਚਕਾਰ ਸੁਚੇਤਗੜ੍ਹ ਵਿਖੇ ਅੰਤਰਰਾਸ਼ਟਰੀ ਸਰਹੱਦ (IB) ਦੇ ਨੇੜੇ ਨਿਕਾਸੀ ਦੇ ਹਿੱਸੇ ਵਜੋਂ ਲੋਕ ਆਪਣਾ ਸਮਾਨ ਲੈ ਕੇ ਸੁਰੱਖਿਅਤ ਥਾਂ 'ਤੇ ਜਾਂਦੇ ਹੋਏ ਲੋਕ। (PTI ਫੋਟੋ)
Advertisement
ਯਰੂਸ਼ਲਮ, 8 ਮਈ
ਭਾਰਤ ਅਤੇ ਪਾਕਿਸਤਾਨ ਦਰਮਿਆਨ ਵਧ ਦੇ ਤਣਾਅ ਦੇ ਵਿਚਕਾਰ ਇਜ਼ਰਾਈਲ ਨੇ ਆਪਣੇ ਨਾਗਰਿਕਾਂ ਲਈ ਮੌਜੂਦਾ ਯਾਤਰਾ ਸਲਾਹ ਨੂੰ ਅਪਡੇਟ ਕੀਤਾ ਹੈ, ਜਿਸ ਵਿਚ ਉਨ੍ਹਾਂ ਨੂੰ ਕਸ਼ਮੀਰ ਖੇਤਰ ਤੁਰੰਤ ਛੱਡਣ ਦੀ ਅਪੀਲ ਕੀਤੀ ਗਈ ਹੈ। ਇਹ ਸਲਾਹ(ਸੋਧ ਉਪਰੰਤ) ਬੁੱਧਵਾਰ ਨੂੰ ਭਾਰਤੀ ਫੌਜ ਵੱਲੋਂ ਪਾਕਿਸਤਾਨ ਅਤੇ ਪੀਓਕੇ ਵਿਚ ਅਤਿਵਾਦੀ ਟਿਕਾਣਿਆਂ ’ਤੇ ਹਮਲੇ ਕਰਨ ਤੋਂ ਬਾਅਦ ਆਈ ਹੈ। ਇਜ਼ਰਾਈਲ ਦੇ ਵਿਦੇਸ਼ ਮੰਤਰਾਲੇ ਨੇ ਇਜ਼ਰਾਈਲੀਆਂ ਨੂੰ ਲੱਦਾਖ ਨੂੰ ਛੱਡ ਕੇ ਜੰਮੂ-ਕਸ਼ਮੀਰ ਖੇਤਰ ਦਾ ਦੌਰਾ ਕਰਨ ਤੋਂ ਬਚਣ ਲਈ ਕਿਹਾ। ਮੰਤਰਾਲੇ ਨੇ ਕਿਹਾ ਕਿ ਇਸ ਸਮੇਂ ਕਸ਼ਮੀਰ ਵਿਚ ਰਹਿਣ ਵਾਲੇ ਇਜ਼ਰਾਈਲੀਆਂ ਨੂੰ ਤੁਰੰਤ ਚਲੇ ਜਾਣਾ ਚਾਹੀਦਾ ਹੈ ਅਤੇ ਸਥਾਨਕ ਸੁਰੱਖਿਆ ਬਲਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। -ਪੀਟੀਆਈ
Advertisement
Advertisement
×