ਯੇਰੂਸ਼ਲਮ: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਦੱਸਿਆ ਹੈ ਕਿ ਹਾਲ ਹੀ ਵਿਚ ਮੱਧ ਪੂਰਬੀ ਦੇਸ਼ਾਂ ਦਰਮਿਆਨ ਕੁੂਟਨੀਤਕ ਸਬੰਧ ਹੋਰ ਮਜ਼ਬੂਤ ਕਰਨ ਸਬੰਧੀ ਹੋਏ ਸਮਝੌਤੇ ਤਹਿਤ ਇਜ਼ਰਾਈਲ ਨੇ ਅਮਰੀਕਾ ਨੂੰ ਐੱਫ 35 ਲੜਾਕੂ ਜਹਾਜ਼ ਯੂਏਈ ਨੂੰ ਵੇਚਣ ਲਈ ਸਹਿਮਤੀ ਦੇ ਦਿੱਤੀ ਹੈ। ਇਸ ਨਾਲ ਸੰਯੁਕਤ ਅਰਬ ਅਮੀਰਾਤ, ਅਰਬ ਦੇਸ਼ਾਂ ਵਿਚੋਂ ਪਹਿਲਾ ਅਤੇ ਮੱਧ ਪੂਰਬੀ ਦੇਸ਼ਾਂ ਵਿਚੋਂ ਇਜ਼ਰਾਈਲ ਮਗਰੋਂ ਦੂਜਾ ਅਜਿਹਾ ਦੇਸ਼ ਬਣ ਜਾਵੇਗਾ, ਜਿਸ ਕੋਲ ਅਜਿਹੇ ਜੰਗੀ ਜਹਾਜ਼ ਹੋਣਗੇ। -ਪੀਟੀਆਈ