DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਇਜ਼ਰਾਈਲ: ਬੰਧਕਾਂ ਦੀ ਰਿਹਾਈ ਲਈ ਪ੍ਰਦਰਸ਼ਨ

ਪੁਲੀਸ ਵੱਲੋਂ 32 ਪ੍ਰਦਰਸ਼ਨਕਾਰੀ ਗ੍ਰਿਫ਼ਤਾਰ; ਵਿੱਤ ਮੰਤਰੀ ਵੱਲੋਂ ਪ੍ਰਦਰਸ਼ਨ ਦੀ ਨਿਖੇਧੀ
  • fb
  • twitter
  • whatsapp
  • whatsapp
featured-img featured-img
ਤਲ ਅਵੀਵ ਵਿੱਚ ਪ੍ਰਦਰਸ਼ਨਕਾਰੀਆਂ ਨਾਲ ਖਿੱਚ-ਧੂਹ ਕਰਦੀ ਹੋਈ ਪੁਲੀਸ। -ਫੋਟੋ: ਰਾਇਟਰਜ਼
Advertisement

ਗਾਜ਼ਾ ਵਿੱਚ ਬੰਧਕ ਬਣਾਏ ਗਏ ਇਜ਼ਰਾਈਲ ਦੇ ਲੋਕਾਂ ਦੇ ਪਰਿਵਾਰਾਂ ਨੇ ਅੱਜ ਦੇਸ਼ ਵਿਆਪੀ ਹੜਤਾਲ ਕੀਤੀ। ਇਸ ਦੌਰਾਨ ਉਨ੍ਹਾਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਛੁਡਵਾਉਣ ਲਈ ਸਰਕਾਰ ਤੋਂ ਮਦਦ ਮੰਗੀ। ਇਸ ਪ੍ਰਦਰਸ਼ਨ ਕਾਰਨ ਆਵਾਜਾਈ ਠੱਪ ਹੋ ਗਈ ਅਤੇ ਕਾਰੋਬਾਰ ਬੰਦ ਹੋ ਗਏ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ। ਇਸ ਦੌਰਾਨ ਪੁਲੀਸ ਨੇ 32 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਵੀ ਕੀਤਾ।

ਪ੍ਰਦਰਸ਼ਨ ਦੀ ਅਗਵਾਈ ਉਨ੍ਹਾਂ ਦੋ ਪਰਿਵਾਰਾਂ ਨੇ ਕੀਤੀ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਗਾਜ਼ਾ ਵਿੱਚ ਮਾਰੇ ਜਾ ਚੁੱਕੇ ਹਨ। ਬੀਤੇ ਦਿਨੀਂ ਅਤਿਵਾਦੀ ਗਰੁੱਪਾਂ ਨੇ ਬੰਧਕਾਂ ਦੀ ਵੀਡੀਓ ਜਾਰੀ ਕੀਤੀ ਸੀ ਅਤੇ ਮਗਰੋਂ ਇਜ਼ਰਾਈਲ ਨੇ ਵੀ ਇੱਕ ਨਵੇਂ ਹਮਲੇ ਦੀ ਯੋਜਨਾ ਦਾ ਐਲਾਨ ਕੀਤਾ ਸੀ। ਪ੍ਰਦਰਸ਼ਨਕਾਰੀ ਚਿੰਤਤ ਹਨ ਕਿ ਇਜ਼ਰਾਇਲੀ ਫੌਜ ਦਾ ਨਵਾਂ ਹਮਲਾ ਬਾਕੀ ਬਚੇ ਬੰਧਕਾਂ ਦੀ ਜਾਨ ਵੀ ਖਤਰੇ ਵਿੱਚ ਪਾ ਸਕਦਾ ਹੈ।

Advertisement

ਉਨ੍ਹਾਂ ਅਨੁਸਾਰ ਗਾਜ਼ਾ ਵਿੱਚ 50 ਬੰਧਕ ਹਨ, ਜਿਨ੍ਹਾਂ ’ਚੋਂ ਸਿਰਫ 20 ਦੇ ਹੀ ਜਿਊਂਦੇ ਹੋਣ ਦੀ ਉਮੀਦ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫੌਜੀ ਕਾਰਵਾਈਆਂ ਨਾਲ ਬੰਧਕ ਵਾਪਸ ਨਹੀਂ ਆਉਣਗੇ, ਸਗੋਂ ਉਨ੍ਹਾਂ ਦੀ ਵੀ ਮੌਤ ਹੋ ਜਾਵੇਗੀ। ਵਿੱਤ ਮੰਤਰੀ ਬੇਜ਼ਾਲੇਲ ਸਮੋਟ੍ਰਿਚ ਅਤੇ ਕੌਮੀ ਸੁਰੱਖਿਆ ਮੰਤਰੀ ਇਤਮਾਰ ਬੇਨ-ਗਵੀਰ ਨੇ ਹੜਤਾਲ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਨਾਲ ਹਮਾਸ ਮਜ਼ਬੂਤ ਹੋਵੇਗਾ।

Advertisement
×