Advertisement
ਤੁਰਕੀ ਵਿੱਚ ਅਮਰੀਕੀ ਰਾਜਦੂਤ ਟੌਮ ਬੈਰਕ ਨੇ ਦਾਅਵਾ ਕੀਤਾ ਕਿ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਸੀਰੀਆ ਦੇ ਰਾਸ਼ਟਰਪਤੀ ਅਹਿਮਦ ਅਲ-ਸ਼ਾਰਾ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਇਹ ਦਾਅਵਾ ਟੌਮ ਨੇ ਐਕਸ ’ਤੇ ਪੋਸਟ ਪਾ ਕੇ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਮਿਡਲ ਈਸਟ ਵਿੱਚ ਸਥਿਤੀ ਤਣਾਅਪੂਰਣ ਬਣੀ ਹੋਈ ਹੈ ਅਤੇ ਇਸ ਵਿਚਕਾਰ ਦੋਵਾਂ ਦੇਸ਼ਾਂ ਵਿਚਕਾਰ ਸ਼ਾਂਤੀ ਸਥਾਪਤ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਸਨ। -
Advertisement
Advertisement
×