ਕਾਬੁਲ ਦੀ ਮਸਜਿਦ ਵਿੱਚ ਧਮਾਕਾ; 20 ਮੌਤਾਂ : The Tribune India

ਕਾਬੁਲ ਦੀ ਮਸਜਿਦ ਵਿੱਚ ਧਮਾਕਾ; 20 ਮੌਤਾਂ

ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖ਼ਦਸ਼ਾ

ਕਾਬੁਲ ਦੀ ਮਸਜਿਦ ਵਿੱਚ ਧਮਾਕਾ; 20 ਮੌਤਾਂ

ਕਾਬੁਲ, 17 ਅਗਸਤ

ਇਥੋਂ ਦੀ ਮਸਜਿਦ ਵਿੱਚ ਅੱਜ ਸ਼ਾਮ ਵੇਲੇ ਨਮਾਜ਼ ਦੌਰਾਨ ਵੱਡਾ ਧਮਾਕਾ ਹੋਇਆ। ਚਸ਼ਮਦੀਦਾਂ ਤੇ ਪੁਲੀਸ ਅਨੁਸਾਰ ਧਮਾਕੇ ਕਾਰਨ 20 ਲੋਕ ਮਾਰੇ ਗਏ ਹਨ। ਪੁਲੀਸ ਮੁਤਾਬਕ 40 ਦੇ ਕਰੀਬ ਲੋਕ ਗੰਭੀਰ ਜ਼ਖ਼ਮੀ ਦੱਸੇ ਜਾਂਦੇ ਹਨ ਜਿਸ ਕਰਕੇ ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ। ਉਧਰ ਤਾਲਿਬਾਨ ਦੇ ਖ਼ੁਫੀਆ ਅਧਿਕਾਰੀ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਧਮਾਕੇ ਕਾਰਨ 35 ਲੋਕਾਂ ਦੇ ਜ਼ਖ਼ਮੀ ਹੋਣ ਜਾਂ ਦਮ ਤੋੜਨ ਦਾ ਖ਼ਦਸ਼ਾ ਹੈ। ਇਸੇ ਦੌਰਾਨ ਅਲ ਜਜ਼ੀਰਾ ਨੇ ਅਣਪਛਾਤੇ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਕਿ ਧਮਾਕੇ ਕਾਰਨ 20 ਮੌਤਾਂ ਹੋਈਆਂ ਹਨ। ਚਸ਼ਮਦੀਦਾਂ ਅਨੁਸਾਰ ਉੱਤਰੀ ਕਾਬੁਲ ਦੀ ਮਸਜਿਦ ਵਿੱਚ ਅੱਜ ਸ਼ਾਮ ਵੇਲੇ ਜ਼ੋਰਦਾਰ ਧਮਾਕਾ ਹੋਇਆ ਤੇ ਨੇੜਲੀਆਂ ਇਮਾਰਤਾਂ ਦੇ ਸ਼ੀਸ਼ੇ ਵੀ ਟੁੱਟ ਗਏ। ਇਸੇ ਦੌਰਾਨ ਐਂਬੂਲੈਂਸਾਂ ਵੀ ਮੌਕੇ ’ਤੇ ਪਹੁੰਚੀਆਂ। ਕਾਬੁਲ ਪੁਲੀਸ ਦੇ ਬੁਲਾਰੇ ਖਾਲਿਦ ਜ਼ਾਦਰਾਨ ਨੇ ਦੱਸਿਆ ਕਿ ਮਸਜਿਦ ਵਿੱਚ ਧਮਾਕਾ ਹੋਇਆ ਹੈ। ਇਸੇ ਦੌਰਾਨ ਮੌਤਾਂ ਵੀ ਹੋਈਆਂ ਹਨ, ਪਰ ਮਰਨ ਵਾਲਿਆਂ ਦੀ ਗਿਣਤੀ ਸਪਸ਼ਟ ਨਹੀਂ ਹੈ। ਤਾਲਿਬਾਨ ਅਨੁਸਾਰ ਇਹ ਧਮਾਕਾ ਕਾਬੁਲ ਦੇ ਖੈਰ ਖਾਨਾ ਇਲਾਕੇ ਦੀ ਮਸਜਿਦ ਵਿੱਚ ਹੋਇਆ। -ਰਾਇਟਰਜ਼

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All