DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖਾਮੇਨੇਈ ਵੱਲੋਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਸਖ਼ਤੀ ਦੇ ਹੁਕਮ

ਅਮਰੀਕਾ ਅਤੇ ਇਜ਼ਰਾਈਲ ’ਤੇ ਪ੍ਰਦਰਸ਼ਨ ਭੜਕਾਉਣ ਦੇ ਦੋਸ਼

  • fb
  • twitter
  • whatsapp
  • whatsapp
Advertisement

ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਨੇ ਹਫ਼ਤੇ ਤੋਂ ਜਾਰੀ ਪ੍ਰਦਰਸ਼ਨਾਂ ਦੌਰਾਨ ਪਹਿਲੀ ਵਾਰ ਬਿਆਨ ਜਾਰੀ ਕਰਦਿਆਂ ਕਿਹਾ ਕਿ ‘ਦੰਗਾਕਾਰੀਆਂ ਨੂੰ ਉਨ੍ਹਾਂ ਦੀ ਔਕਾਤ ਦਿਖਾਉਣੀ ਜ਼ਰੂਰੀ ਹੈ’। ਇਹ ਬਿਆਨ ਸੁਰੱਖਿਆ ਬਲਾਂ ਨੂੰ ਪ੍ਰਦਰਸ਼ਨਕਾਰੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਇਸ਼ਾਰਾ ਮੰਨਿਆ ਜਾ ਰਿਹਾ ਹੈ। ਮਨੁੱਖੀ ਅਧਿਕਾਰਾਂ ਬਾਰੇ ਕਾਰਕੁਨਾਂ ਮੁਤਾਬਕ ਖ਼ਰਾਬ ਆਰਥਿਕਤਾ ਕਾਰਨ ਭੜਕੇ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਹੁਣ ਤੱਕ ਘੱਟੋ-ਘੱਟ 15 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਖਾਮੇਨੇਈ ਨੇ ਸਰਕਾਰੀ ਟੀ ਵੀ ’ਤੇ ਕਿਹਾ, ‘‘ਅਧਿਕਾਰੀਆਂ ਨੂੰ ਪ੍ਰਦਰਸ਼ਨਕਾਰੀਆਂ ਨਾਲ ਗੱਲ ਕਰਨੀ ਚਾਹੀਦੀ ਹੈ ਪਰ ਦੰਗਾਕਾਰੀਆਂ ਨਾਲ ਗੱਲ ਕਰਨ ਦਾ ਕੋਈ ਫਾਇਦਾ ਨਹੀਂ। ਦੰਗਾਕਾਰੀਆਂ ਨੂੰ ਉਨ੍ਹਾਂ ਦੀ ਥਾਂ ਦਿਖਾਉਣੀ ਚਾਹੀਦੀ ਹੈ।’’ ਉਨ੍ਹਾਂ ਦੋਸ਼ ਲਾਇਆ ਕਿ ਇਜ਼ਰਾਈਲ ਅਤੇ ਅਮਰੀਕਾ ਵਰਗੀਆਂ ਵਿਦੇਸ਼ੀ ਤਾਕਤਾਂ ਇਨ੍ਹਾਂ ਪ੍ਰਦਰਸ਼ਨਾਂ ਨੂੰ ਭੜਕਾ ਰਹੀਆਂ ਹਨ। ਇਹ ਟਿੱਪਣੀਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਉਸ ਚਿਤਾਵਨੀ ਤੋਂ ਬਾਅਦ ਆਈਆਂ ਹਨ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜੇ ਤਹਿਰਾਨ ਨੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨੂੰ ਮਾਰਿਆ ਤਾਂ ਅਮਰੀਕਾ ਉਨ੍ਹਾਂ ਦੇ ਬਚਾਅ ਲਈ ਅੱਗੇ ਆਵੇਗਾ। ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਮੰਨਣ ਲਈ ਗੱਲਬਾਤ ਦੀ ਵਕਾਲਤ ਕੀਤੀ ਹੈ। ਉਧਰ ਤਾਜ਼ਾ ਹਿੰਸਾ ਦੌਰਾਨ ਕੋਮ ਸ਼ਹਿਰ ਵਿੱਚ ਗ੍ਰਨੇਡ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਹਰਸਿਨ ਵਿੱਚ ਇੱਕ ਬਾਸੀਜ (ਨੀਮ ਫੌਜੀ ਬਲ) ਮੈਂਬਰ ਮਾਰਿਆ ਗਿਆ। ਮਨੁੱਖੀ ਅਧਿਕਾਰ ਕਾਰਕੁਨਾਂ ਦੀ ਨਿਊਜ਼ ਏਜੰਸੀ ਮੁਤਾਬਕ 31 ’ਚੋਂ 25 ਸੂਬਿਆਂ ਦੇ 170 ਤੋਂ ਵੱਧ ਸਥਾਨਾਂ ’ਤੇ ਪ੍ਰਦਰਸ਼ਨ ਹੋਏ ਹਨ ਅਤੇ 580 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।

Advertisement
Advertisement
×