ਕਾਠਮੰਡੂ, 30 ਜੂਨ
ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਓਲੀ ਵੱਲੋਂ ਭਾਰਤ ਵਿਰੁੱਧ ਦਿੱਤੇ ਸੱਜਰੇ ਬਿਆਨ ਕਾਰਨ ਦੇਸ਼ ਦੀ ਸੱਤਾਧਾਰੀ ਨੇਪਾਲ ਕਮਿਊਨਿਸਟ ਪਾਰਟੀ ਦੇ ਨੇਤਾਵਾਂ ਨੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਓਲੀ ਨੇ ਕਿਹਾ ਸੀ ਕਿ ਨੇਪਾਲ ਦਾ ਨਵਾਂ ਨਕਸ਼ਾ ਪਾਸ ਜਾਣ ਤੋਂ ਨਾਰਾਜ਼ ਭਾਰਤ ਵੱਲੋਂ ਉਸ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਅੱਜ ਨੇਪਾਲ ਕਮਿਊਨਿਸਟ ਪਾਰਟੀ ਦੀ ਸਟੈਂਡਿੰਗ ਕਮੇਟੀ ਦੀ ਮੀਟਿੰਗ ਬਾਲੂਵਾਤਾਰ ’ਚ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਈ, ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਾਹਲ ਪ੍ਰਚੰਡ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਬਿਆਨ ਨਾ ਤਾਂ ਸਿਆਸੀ ਤੌਰ ’ਤੇ ਠੀਕ ਹੈ ਅਤੇ ਨਾ ਹੀ ਰਣਨੀਤਕ ਤੌਰ ’ਤੇ ਢੁਕਵਾਂ ਹੈ। -ਪੀਟੀਆਈ