ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ: ਭਾਰਤੀ ਸਫ਼ਾਰਤਖਾਨੇ ਵੱਲੋਂ ਮਦਦ ਦੀ ਪੇਸ਼ਕਸ਼ : The Tribune India

ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ: ਭਾਰਤੀ ਸਫ਼ਾਰਤਖਾਨੇ ਵੱਲੋਂ ਮਦਦ ਦੀ ਪੇਸ਼ਕਸ਼

ਉੱਤਰ ਪ੍ਰਦੇਸ਼ ਵਿੱਚ ਔਰਤ ਦੇ ਪਤੀ ਤੇ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ

ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ: ਭਾਰਤੀ ਸਫ਼ਾਰਤਖਾਨੇ ਵੱਲੋਂ ਮਦਦ ਦੀ ਪੇਸ਼ਕਸ਼

ਨਿਊਯਾਰਕ ਸਿਟੀ, 7 ਅਗਸਤ

ਨਿਊਯਾਰਕ ਸਿਟੀ ਵਿੱਚ ਭਾਰਤੀ ਸਫ਼ਾਰਤਖ਼ਾਨੇ ਨੇ ਪਤੀ ਦੇ ਤਸ਼ੱਦਦ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰਨ ਵਾਲੀ ਮਨਦੀਪ ਕੌਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਕਿ ਉਸ ਵੱਲੋਂ ਪੀੜਤ ਪਰਿਵਾਰ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਦੀ ਮਦਦ ਮੁਹੱਈਆ ਕਰਵਾਈ ਜਾਵੇਗੀ। ਉਧਰ, ਪੀੜਤਾ ਦੇ ਪਿਤਾ ਜਸਪਾਲ ਸਿੰਘ ਦੀ ਸ਼ਿਕਾਇਤ ’ਤੇ ਬਿਜਨੌਰ ਪੁਲੀਸ ਨੇ ਮਨਦੀਪ ਕੌਰ ਦੇ ਪਤੀ ਰਣਜੋਤਵੀਰ ਸਿੰਘ ਸੰਧੂ, ਸਹੁਰੇ ਮੁਖਤਾਰ ਸਿੰਘ, ਸੱਸ ਕੁਲਦੀਪ ਰਾਜ ਕੌਰ ਅਤੇ ਦਿਉਰ ਜਸਵੀਰ ਸਿੰਘ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਅਤੇ ਘਰੇਲੂ ਹਿੰਸਾ ਦਾ ਮਾਮਲਾ ਦਰਜ ਕੀਤਾ ਹੈ। 

ਮਨਦੀਪ ਕੌਰ ਨੇ ਆਨਲਾਈਨ ਵੀਡੀਓ ਸਾਂਝੀ ਕਰਨ ਮਗਰੋਂ ਤਿੰਨ ਅਗਸਤ ਨੂੰ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਉਸ ਨੇ ਵੀਡੀਓ ਵਿੱਚ ਆਪਣੇ ਪਤੀ ਰਣਜੋਤਵੀਰ ਸਿੰਘ ਸੰਧੂ ਵੱਲੋਂ ਉਸ ’ਤੇ ਪਿਛਲੇ ਕਈ ਸਾਲਾਂ ਤੋਂ ਕੀਤੇ ਜਾ ਰਹੇ ਤਸ਼ੱਦਦ ਬਾਰੇ ਜਾਣਕਾਰੀ ਦਿੱਤੀ ਸੀ। ਇਸ ਘਟਨਾ ਕਾਰਨ ਭਾਰਤ ਅਤੇ ਵਿਦੇਸ਼ਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸੇ ਦੌਰਾਨ ਟਵੀਟ ਵਿੱਚ ਭਾਰਤੀ ਸਫ਼ਾਰਤਖ਼ਾਨੇ ਨੇ ਲਿਖਿਆ, ‘‘ਅਸੀਂ ਕੁਈਨਜ਼ (ਨਿਊਯਾਰਕ) ਵਿੱਚ ਮਨਦੀਪ ਕੌਰ ਦੀ ਮੌਤ ਤੋਂ ਬਹੁਤ ਦੁਖੀ ਹਾਂ। ਅਸੀਂ ਸੰਘੀ ਅਤੇ ਸਥਾਨਕ ਪੱਧਰ ’ਤੇ ਅਮਰੀਕੀ ਅਧਿਕਾਰੀਆਂ ਦੇ ਨਾਲ ਨਾਲ ਭਾਈਚਾਰੇ ਦੇ ਸੰਪਰਕ ਵਿੱਚ ਹਾਂ। ਅਸੀਂ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹਾਂ।’’ ਖੁਦਕੁਸ਼ੀ ਤੋਂ ਪਹਿਲਾਂ ਮਨਦੀਪ ਕੌਰ ਨੇ ਦਿਲ ਨੂੰ ਝੰਜੋੜ ਦੇਣ ਵਾਲੀ ਵੀਡੀਓ ਸਾਂਝੀ ਕੀਤੀ ਸੀ, ਜਿਸ ਵਿੱਚ ਉਸ ਦੇ ਪਤੀ ਹੱਥੋਂ ਹੋਏ ਤਸ਼ੱਦਦ ਦਾ ਜ਼ਿਕਰ ਕੀਤਾ ਹੈ। ਇਸ ਘਟਨਾ ਨੂੰ ਲੈ ਕੇ ਸ਼ੋਸ਼ਲ ਮੀਡੀਆ ਉੱਤੇ ਵੱਡੇ ਪੱਧਰ ’ਤੇ ਰੋਸ ਪੈਦਾ ਹੋ ਗਿਆ ਸੀ। ਇਸੇ ਦੌਰਾਨ ਪੀੜਤ ਦੀ ਭੈਣ ਕੁਲਦੀਪ ਕੌਰ ਨੇ ਦੱਸਿਆ ਕਿ ਵਿਆਹ ਮਗਰੋਂ ਪਹਿਲੇ ਦਿਨ ਤੋਂ ਹੀ ਸਹੁਰਾ ਪਰਿਵਾਰ ਮਨਦੀਪ ਕੌਰ ’ਤੇ ਤਸ਼ੱਦਦ ਕਰਦਾ ਰਹਿੰਦਾ ਸੀ। ਉਹ ਉਸ ਨੂੰ ਪੁੱਤਰ ਪੈਦਾ ਕਰਨ ਅਤੇ ਦਾਜ ਵਿੱਚ 50 ਲੱਖ ਰੁਪਏ ਲਿਆਉਣ ਦੀ ਮੰਗ ਕਰ ਰਹੇ ਸਨ। ਉਧਰ, ਮਨਦੀਪ ਕੌਰ ਦੇ ਪਤੀ ਨੂੰ ਨਾਬਾਲਗ ਧੀਆਂ ਨੂੰ ਰੱਖਣ ਦੀ ਇਜਾਜ਼ਤ ਦੇਣ ’ਤੇ ਵੀ ਸਵਾਲ ਚੁੱਕੇ ਜਾ ਰਹੇ ਹਨ। ਇਸੇ ਦੌਰਾਨ ਅਮਰੀਕੀ ਅਧਿਕਾਰੀਆਂ ਨੇ ਵੀ ਆਪਣੇ ਪੱਧਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਏਐੱਨਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਮੁੱਖ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਕਾਂਗਰਸ ਤੇ ਭਾਜਪਾ ਰਹੀਆਂ ਗ਼ੈਰਹਾਜ਼ਰ; 93 ਵਿਧਾਇਕਾਂ ਨੇ ਮਤੇ ਹੱਕ ਵਿੱਚ...

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਕੈਬਨਿਟ ਮੰਤਰੀ ਨਿੱਜਰ ਨੇ ਦਿੱਤੀ ਜਾਣਕਾਰੀ; ਮੀਂਹ ਜਾਂ ਵਾਇਰਸ ਕਾਰਨ ਫਸਲ...

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਫ਼ਿਲਮ ਅਮਲੇ ਨੇ ਜੋੜੇ ਪਹਿਨ ਕੇ ਗੁਰਦੁਆਰਾ ਕੰਪਲੈਕਸ ’ਚ ਸ਼ੂਟਿੰਗ ਕੀਤੀ; ...

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਭਾਰਤੀ ਫੌਜ ਦੇ ਲੜਾਕੂ ਜਹਾਜ਼ਾਂ ਨੇ ਕੀ...

ਸ਼ਹਿਰ

View All