ਜਲਵਾਯੂ ਸੰਮੇਲਨ ਦੀ ਮੇਜ਼ਬਾਨੀ ਕਰਨ ਵਾਲੇ ਸ਼ਹਿਰ ਵਿੱਚ ਮਾਰਚ : The Tribune India

ਜਲਵਾਯੂ ਸੰਮੇਲਨ ਦੀ ਮੇਜ਼ਬਾਨੀ ਕਰਨ ਵਾਲੇ ਸ਼ਹਿਰ ਵਿੱਚ ਮਾਰਚ

ਜਲਵਾਯੂ ਸੰਮੇਲਨ ਦੀ ਮੇਜ਼ਬਾਨੀ ਕਰਨ ਵਾਲੇ ਸ਼ਹਿਰ ਵਿੱਚ ਮਾਰਚ

ਗਲਾਸਗੋ, 6 ਨਵੰਬਰ

ਸੈਂਕੜੇ ਪ੍ਰਦਰਸ਼ਨਕਾਰੀ ਸ਼ਨਿੱਚਰਵਾਰ ਨੂੰ ਗਲਾਸਗੋ ਦੇ ਇੱਕ ਪਾਰਕ ਤੋਂ ਸੰਯੁਕਤ ਰਾਸ਼ਟਰ ਜਲਵਾਯੂ ਸੰਮੇਲਨ ਦੀ ਮੇਜ਼ਬਾਨੀ ਕਰਨ ਵਾਲੇ ਸ਼ਹਿਰ ਵਿੱਚ ਮਾਰਚ ਕਰਨ ਲਈ ਰਵਾਨਾ ਹੋਏ ਅਤੇ ਦਲੇਰਾਨਾ ਆਲਮੀ ਕਾਰਵਾਈ ਕਰਨ ਦੀ ਮੰਗ ਕੀਤੀ। ਵਰ੍ਹਦੇ ਮੀਂਹ ਵਿੱਚ ਵੀ ਵਿਦਿਆਰਥੀਆਂ, ਕਾਰਕੁਨਾਂ ਤੇ ਜਲਵਾਯੂ ਸਬੰਧੀ ਚਿੰਤਤ ਨਾਗਰਿਕਾਂ ਦਾ ਉਤਸ਼ਾਹ ਠਾਠਾਂ ਮਾਰ ਰਿਹਾ ਸੀ। ਉਨ੍ਹਾਂ ਨੇ ਲਾਲ ਝੰਡੇ ਤੇ ਬੈਨਰ ਜਿਨ੍ਹਾਂ ’ਤੇ ਲਿਖਿਆ ਸੀ,‘ਪੂੰਜੀਵਾਦ ਧਰਤੀ ਦਾ ਖ਼ਾਤਮਾ ਕਰ ਰਿਹਾ ਹੈ’ ਚੁੱਕੇ ਹੋਏ ਸਨ। ਪ੍ਰਦਰਸ਼ਨਕਾਰੀ ਜਲਵਾਯੂ ਵਿਗਾੜ ਲਈ ਕੰਪਨੀਆਂ ਨੂੰ ਜ਼ਿੰਮੇਵਾਰ ਠਹਿਰਾ ਰਹੇ ਸਨ। ਭੀੜ ਵਿੱਚ ਸਕੌਟਿਸ਼ ਝੰਡੇ ਲਹਿਰਾਏ ਗਏ। ਕੁਝ ਪ੍ਰਦਰਸ਼ਨਕਾਰੀਆਂ ਨੇ ਜਲਵਾਯੂ ਨਿਆਂ ਤੇ ਕਿਸਾਨਾਂ ਵੱਲ ਧਿਆਨ ਦੇਣ ਦਾ ਸੱਦਾ ਦਿੱਤਾ। ਸੀਓਪੀ26 ਮੀਟਿੰਗ ਵਾਲੇ ਸਥਾਨ ਤੋਂ ਥੋੜ੍ਹੀ ਦੂਰ ਖੜ੍ਹੇ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਆਲਮੀ ਤਪਸ਼ ਕਿਵੇਂ ਕਿਸਾਨਾਂ ਦੀਆਂ ਜ਼ਮੀਨਾਂ ਨਿਗਲ ਰਹੀ ਹੈ ਜਿਸ ਨਾਲ ਖੁਰਾਕ ਸੁਰੱਖਿਆ ਨੂੰ ਵੀ ਖਤਰਾ ਖੜ੍ਹਾ ਹੋ ਜਾਵੇਗਾ। -ਰਾਇਟਰਜ਼

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All