ਨਵੀਂ ਦਿੱਲੀ: ਭੂਟਾਨ ਦੇ ਰਾਜਾ ਜਿਗਮੇ ਖੇਸਰ ਨਮਗੇਲ ਵਾਂਗਚੁਕ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਦੁਵੱਲੇ ਸਬੰਧਾਂ ਦੀ ਮਜ਼ਬੂਤਾਂ ਬਾਰੇ ਚਰਚਾ ਕੀਤੀ। ਵਾਂਗਚੁਕ ਮਹਾਰਾਣੀ ਐਲਿਜ਼ਾਬੈੱਥ ਦੋਇਮ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਭਾਰਤ ਰਸਤੇ ਲੰਡਨ ਜਾ ਰਹੇ ਸਨ, ਜਿਸ ਦੌਰਾਨ ਉਨ੍ਹਾਂ ਮੋਦੀ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਮੋਦੀ ਨੇ ਟਵੀਟ ਕੀਤਾ, ‘‘ਭੂਟਾਨ ਦੇ ਰਾਜੇ ਨਾਲ ਮੁਲਾਕਾਤ ਕਰਕੇ ਭਾਰਤ-ਭੂਟਾਨ ਦਾ ਰਿਸ਼ਤਾ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਚਰਚਾ ਕੀਤੀ।’’ ਇਸ ਦੌਰਾਨ ਵਾਂਗਚੁਕ ਨੇ ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨਾਲ ਵੀ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਭਾਰਤ ਅਤੇ ਭੂਟਾਨ ਇਤਿਹਾਸਕ ਤੌਰ ’ਤੇ ਮਜ਼ਬੂਤ ਸਬੰਧ ਸਾਂਝੇ ਕਰਦੇ ਹਨ। -ਪੀਟੀਆਈ