ਅਫਰੀਕੀ ਦੇਸ਼ ਗਿਨੀ-ਬਿਸਾਉ ’ਚ ਫੌਜ ਦਾ ਕੰਟਰੋਲ
ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਦੀ ਪਹਿਲਾਂ ਸਰਹੱਦਾਂ ਬੰਦ ਕਰਨ ਦੇ ਹੁਕਮ
Advertisement
ਪੱਛਮੀ ਅਫਰੀਕੀ ਦੇਸ਼ ਗਿਨੀ-ਬਿਸਾਉ ਦੇ ਫੌਜੀ ਅਧਿਕਾਰੀਆਂ ਨੇ ਅੱਜ ਦੇਸ਼ ਵਿਚ ਪੂਰੀ ਤਰ੍ਹਾਂ ਕੰਟਰੋਲ ਕਰਨ ਦਾ ਦਾਅਵਾ ਕੀਤਾ ਹੈ। ਅਧਿਕਾਰੀਆਂ ਨੇ ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਤੋਂ ਇੱਕ ਦਿਨ ਪਹਿਲਾਂ ਚੋਣ ਪ੍ਰਕਿਰਿਆ ਨੂੰ ਮੁਅੱਤਲ ਕਰਨ ਅਤੇ ਸਰਹੱਦਾਂ ਬੰਦ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਚੋਣ ਪ੍ਰਕਿਰਿਆ ਨੂੰ ਤੁਰੰਤ ਮੁਅੱਤਲ ਕਰਨ; ਸਾਰੀਆਂ ਜ਼ਮੀਨੀ, ਹਵਾਈ ਅਤੇ ਸਮੁੰਦਰੀ ਸਰਹੱਦਾਂ ਨੂੰ ਬੰਦ ਕਰਨ ਅਤੇ ਅਗਲੇ ਨੋਟਿਸ ਤੱਕ ਰਾਤ ਭਰ ਕਰਫਿਊ ਲਗਾਉਣ ਦਾ ਹੁਕਮ ਦਿੱਤਾ ਹੈ।
ਅਫਰੀਕੀ ਦੇਸ਼ ਦੇ ਰਾਸ਼ਟਰਪਤੀ ਭਵਨ ਨੇੜੇ ਗੋਲੀਬਾਰੀ ਦੀਆਂ ਖਬਰਾਂ ਸਾਹਮਣੇ ਆਈਆਂ ਸਨ ਜਿਸ ਤੋਂ ਬਾਅਦ ਫੌਜੀ ਅਧਿਕਾਰੀਆਂ ਨੇ ਦੇਸ਼ ਦੇ ਟੈਲੀਵਿਜ਼ਨ ’ਤੇ ਸੰਦੇਸ਼ ਪ੍ਰਸਾਰਿਤ ਕਰ ਕੇ ਕਿਹਾ ਕਿ ਉਨ੍ਹਾਂ ਸਾਰੀਆਂ ਸ਼ਕਤੀਆਂ ਆਪਣੇ ਹੱਥ ਵਿਚ ਲੈ ਲਈਆਂ ਹਨ। ਇਹ ਫੈਸਲਾ ਦੇਸ਼ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਕੀਤਾ ਗਿਆ ਹੈ।
Advertisement
Advertisement
