DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੋਦੀ ਜਾਣਦੇ ਸੀ ਕਿ ਮੈਂ ਖੁਸ਼ ਨਹੀਂ ਹਾਂ: ਟਰੰਪ

ਭਾਰਤ ਨੂੰ ਰੂਸੀ ਤੇਲ ਦੀ ਦਰਾਮਦ ਜਾਰੀ ਰੱਖਣ ’ਤੇ ਹੋਰ ਟੈਰਿਫ ਲਗਾਉਣ ਦੀ ਚਿਤਾਵਨੀ ਦਿੱਤੀ

  • fb
  • twitter
  • whatsapp
  • whatsapp
Advertisement

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸੀ ਤੇਲ ਦੀ ਲਗਾਤਾਰ ਦਰਾਮਦ ਨੂੰ ਲੈ ਕੇ ਭਾਰਤ ਨੂੰ ਟੈਰਿਫ (ਟੈਕਸ) ਵਧਾਉਣ ਦੀ ਨਵੀਂ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੁੱਦੇ ’ਤੇ ਉਨ੍ਹਾਂ ਦੀ ਨਾਰਾਜ਼ਗੀ ਤੋਂ ਚੰਗੀ ਤਰ੍ਹਾਂ ਜਾਣੂ ਸਨ। ਐਤਵਾਰ ਨੂੰ ‘ਏਅਰਫੋਰਸ ਵਨ’ ਜਹਾਜ਼ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਟਰੰਪ ਨੇ ਕਿਹਾ ਕਿ ਰੂਸੀ ਤੇਲ ਦੀ ਦਰਾਮਦ ਦੇ ਮੁੱਦੇ ’ਤੇ ਭਾਰਤ ਲਈ ਉਨ੍ਹਾਂ ਨੂੰ ਖੁਸ਼ ਰੱਖਣਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ, ‘‘ਪ੍ਰਧਾਨ ਮੰਤਰੀ ਮੋਦੀ ਬਹੁਤ ਚੰਗੇ ਇਨਸਾਨ ਹਨ। ਉਹ ਜਾਣਦੇ ਸਨ ਕਿ ਮੈਂ ਖੁਸ਼ ਨਹੀਂ ਸੀ। ਮੈਨੂੰ ਖੁਸ਼ ਕਰਨਾ ਮਹੱਤਵਪੂਰਨ ਸੀ। ਉਹ ਵਪਾਰ ਕਰਦੇ ਹਨ ਅਤੇ ਅਸੀਂ ਉਨ੍ਹਾਂ ’ਤੇ ਬਹੁਤ ਜਲਦੀ ਟੈਰਿਫ ਵਧਾ ਸਕਦੇ ਹਾਂ।’’

ਯਾਦ ਰਹੇ ਕਿ ਵੈਨੇਜ਼ੁਏਲਾ ’ਤੇ ਅਮਰੀਕੀ ਹਮਲੇ ਨੇ ਤੇਲ ਦੇ ਮੁੱਦੇ ਨੂੰ ਇੱਕ ਵਾਰ ਫਿਰ ਵਿਸ਼ਵ ਰਾਜਨੀਤੀ ਦੇ ਕੇਂਦਰ ਵਿੱਚ ਲਿਆ ਦਿੱਤਾ ਹੈ। ਵੈਨੇਜ਼ੁਏਲਾ ਕੋਲ 303 ਅਰਬ ਬੈਰਲ ਤੋਂ ਵੱਧ ਦਾ ਵਿਸ਼ਾਲ ਤੇਲ ਭੰਡਾਰ ਹੈ ਜੋ ਦੁਨੀਆ ਦਾ ਸਭ ਤੋਂ ਵੱਡਾ ਭੰਡਾਰ ਸਾਬਿਤ ਹੋਇਆ ਹੈ; ਹਾਲਾਂਕਿ ਅਮਰੀਕੀ ਪਾਬੰਦੀਆਂ ਅਤੇ ਘੱਟ ਨਿਵੇਸ਼ ਕਾਰਨ ਉਤਪਾਦਨ ਘਟ ਕੇ 10 ਲੱਖ ਬੈਰਲ ਪ੍ਰਤੀ ਦਿਨ ਰਹਿ ਗਿਆ ਹੈ। ਓਪੇਕ ਦੇ ਅੰਕੜਿਆਂ ਅਨੁਸਾਰ, ਵੈਨੇਜ਼ੁਏਲਾ ਕੋਲ ਵਿਸ਼ਵ ਦੇ ਕੁੱਲ ਤੇਲ ਦੀ ਸਪਲਾਈ ਦਾ ਲਗਪਗ 17 ਫੀਸਦ ਹਿੱਸਾ ਹੈ।

Advertisement

ਭਾਰਤ ਨੂੰ ਟਰੰਪ ਦੀ ਇਹ ਨਵੀਂ ਚਿਤਾਵਨੀ ਉਸ ਸਮੇਂ ਆਈ ਹੈ, ਜਦੋਂ ਵਾਸ਼ਿੰਗਟਨ ਵਿੱਚ ਰੂਸ ਨਾਲ ਭਾਰਤ ਦੇ ਊਰਜਾ ਵਪਾਰ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਨਵੀਂ ਦਿੱਲੀ ਨੇ ਆਪਣੀ ਤੇਲ ਖਰੀਦ ਦਾ ਬਚਾਅ ਕਰਦਿਆਂ ਇਸ ਨੂੰ ਘਰੇਲੂ ਊਰਜਾ ਸੁਰੱਖਿਆ ਲਈ ਜ਼ਰੂਰੀ ਕਰਾਰ ਦਿੱਤਾ ਹੈ।

Advertisement

Advertisement
×