ਕਾਬੁਲ ਦੇ ਗੁਰਦੁਆਰੇ ’ਚ ਪਨਾਹ ਲੈਣ ਵਾਲੇ 260 ਤੋਂ ਵੱਧ ਅਫ਼ਗ਼ਾਨ ਸਿੱਖਾਂ ਨੂੰ ਮਦਦ ਦੀ ਉਡੀਕ

ਅਮਰੀਕੀ ਸਿੱਖ ਜਥੇਬੰਦੀ ਨੇ ਕੀਤਾ ਦਾਅਵਾ, ਗੁਰਦੁਆਰੇ ’ਚ ਮੌਜੂਦ ਪਰਿਵਾਰਾਂ ’ਚ ਔਰਤਾਂ, ਬੱਚੇ ਤੇ ਬਜ਼ੁਰਗ ਵੀ ਸ਼ਾਮਲ, ਭਾਰਤ ਤੋਂ ਛੁੱਟ ਕਿਸੇ ਹੋਰ ਮੁਲਕ ਨੇ ਅਫ਼ਗਾਨ ਸਿੱਖਾਂ ਦੀ ਨਹੀਂ ਫੜੀ ਬਾਂਹ

ਕਾਬੁਲ ਦੇ ਗੁਰਦੁਆਰੇ ’ਚ ਪਨਾਹ ਲੈਣ ਵਾਲੇ 260 ਤੋਂ ਵੱਧ ਅਫ਼ਗ਼ਾਨ ਸਿੱਖਾਂ ਨੂੰ ਮਦਦ ਦੀ ਉਡੀਕ

ਵਾਸ਼ਿੰਗਟਨ, 23 ਅਗਸਤ

ਅਮਰੀਕੀ ਸਿੱਖ ਸੰਸਥਾ ‘ਯੂਨਾਈਟਿਡ ਸਿੱਖਸ’ ਨੇ ਦਾਅਵਾ ਕੀਤਾ ਹੈ ਕਿ ਕਾਬੁਲ ਦੇ ਗੁਰਦੁਆਰਾ ‘ਕਰਤੇ ਪਰਵਾਨ’ ਵਿੱਚ ਪਨਾਹ ਲਈ ਬੈਠੇ 260 ਤੋਂ ਵੱਧ ਅਫ਼ਗ਼ਾਨ ਸਿੱਖਾਂ ਨੂੰ ਅਫ਼ਗ਼ਾਨਿਸਤਾਨ ਤੋਂ ਸੁਰੱਖਿਅਤ ਬਾਹਰ ਨਿਕਲਣ ਲਈ ਮਦਦ ਦੀ ਉਡੀਕ ਹੈ। ਸੰਸਥਾ ਨੇ ਇਕ ਬਿਆਨ ਵਿੱਚ ਕਿਹਾ ਕਿ ਕਾਬੁਲ ਦੇ ਇਸ ਗੁਰਦੁਆਰੇ ਵਿੱਚ 260 ਤੋਂ ਵੱਧ ਅਫ਼ਗਾਨ ਸਿੱਖ ਨਾਗਰਿਕ ਮੌਜੂਦ ਹਨ, ਜਿਨ੍ਹਾਂ ਵਿੱਚ ਔਰਤਾਂ ਤੇ 50 ਤੋਂ ਵੱਧ ਬੱਚੇ ਵੀ ਸ਼ਾਮਲ ਹਨ। ਇਨ੍ਹਾਂ ਵਿੱਚ ਤਿੰਨ ਨਵਜੰਮੇ ਵੀ ਹਨ ਤੇ ਇਕ ਬੱਚੇ ਨੇ ਤਾਂ ਸ਼ਨਿੱਚਰਵਾਰ ਨੂੰ ਹੀ ਜਨਮ ਲਿਆ ਹੈ। ਚੇਤੇ ਰਹੇ ਕਿ ਭਾਰਤ ਤੋਂ ਛੁੱਟ ਕਿਸੇ ਵੀ ਹੋਰ ਮੁਲਕ ਨੇ ਅਜੇ ਤੱਕ ਅਫ਼ਗ਼ਾਨ ਸਿੱਖਾਂ ਦੀ ਬਾਂਹ ਨਹੀਂ ਫੜੀ ਹੈ। ਯੂਨਾਈਟਿਡ ਸਿੱਖਸ ਨੇ ਕਿਹਾ, ‘‘ਅਸੀਂ ਅਮਰੀਕਾ, ਕੈਨੇਡਾ, ਪਾਕਿਸਤਾਨ, ਆਸਟਰੇਲੀਆ, ਨਿਊਜ਼ੀਲੈਂਡ, ਤਾਜੀਕਿਸਤਾਨ, ਇਰਾਨ ਤੇ ਯੂਕੇ ਸਮੇਤ ਕੁਝ ਹੋਰਨਾਂ ਦੇ ਸੰਪਰਕ ਵਿੱਚ ਹਾਂ। ਇਸੇ ਤਰ੍ਹਾਂ ਕੌਮਾਂਤਰੀ ਏਡ ਏਜੰਸੀਆਂ ਤੇ ਗੈਰਸਰਕਾਰੀ ਜਥੇਬੰਦੀਆਂ (ਐੱਨਜੀਓਜ਼) ਨਾਲ ਵੀ ਰਾਬਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਤਾਂ ਕਿ ਅਫ਼ਗਾਨਿਸਤਾਨ ਵਿੱਚ ਰਾਹਤ ਕਾਰਜ ਯਕੀਨੀ ਬਣਾਏ ਜਾ ਸਕਣ। ਅਮਰੀਕੀ ਸੰਸਥਾ ਮੁਤਾਬਕ ਗੁਰਦੁਆਰਾ ਕਰਤੇ ਪਰਵਾਨ ਤੋਂ ਕਾਬੁਲ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਦਾ ਫ਼ਾਸਲਾ 10 ਕਿਲੋਮੀਟਰ ਦਾ ਹੈ, ਪਰ ਰਸਤੇ ਵਿੱਚ ਤਾਲਿਬਾਨ ਲੜਾਕਿਆਂ ਵੱਲੋਂ ਲਾਏ ਨਾਕੇ ਸਭ ਤੋਂ ਵੱਡੀ ਚੁਣੌਤੀ ਹੈ। ਗੁਰਦੁਆਰੇ ’ਚ ਪਨਾਹ ਲਈ ਬੈਠੇ ਜਲਾਲਾਬਾਦ ਨਾਲ ਸਬੰਧਤ ਸੁਰਬੀਰ ਸਿੰਘ ਨੇ ਕਿਹਾ, ‘‘ਅਸੀਂ ਹਵਾਈ ਅੱਡੇ ’ਤੇ ਜਾਣ ਲਈ ਤਿਆਰ ਹਾਂ, ਪਰ ਸਾਨੂੰ ਡਰ ਹੈ ਕਿ ਕਿਤੇ ਕਾਬੁਲ ਹਵਾਈ ਅੱਡੇ ’ਤੇ ਉਡਾਣਾਂ ਰੱਦ ਨਾ ਹੋ ਜਾਣ। ਕਿਉਂਕਿ ਔਰਤਾਂ, ਬੱਚਿਆਂ, ਬਜ਼ੁਰਗਾਂ ਤੇ ਬਾਲਾਂ ਨੂੰ ਮੁਲਕ ’ਚੋਂ ਬਾਹਰ ਕੱਢਣ ਦਾ ਇਹੀ ਸਾਡੇ ਕੋਲ ਇਕ ਮੌਕਾ ਹੋਵੇਗਾ। ਇਕ ਵਾਰੀ ਮੌਜੂਦਾ ਹੁਕਮਰਾਨਾਂ (ਤਾਲਿਬਾਨ) ਨੇ ਪੂਰੇ ਮੁਲਕ ’ਤੇ ਕਬਜ਼ਾ ਕਰ ਲਿਆ, ਇਹ ਸਾਡੇ ਭਾਈਚਾਰੇ ਦਾ ਅੰਤ ਹੋਵੇਗਾ।’’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਕਿਸਾਨ ਮੋਰਚੇ ਵੱਲੋਂ ਸੁਰੱਖਿਆ ਸਖ਼ਤ ਕਰਨ ਦਾ ਫ਼ੈਸਲਾ

ਕਿਸਾਨ ਮੋਰਚੇ ਵੱਲੋਂ ਸੁਰੱਖਿਆ ਸਖ਼ਤ ਕਰਨ ਦਾ ਫ਼ੈਸਲਾ

ਸੀਸੀਟੀਵੀ ਕੈਮਰੇ ਵਧਾਏ ਜਾਣਗੇ; ਸੁਰੱਖਿਆ ਲਈ ਮੋਰਚਾ ਹੁਣ ਆਪਣੇ ਪੱਧਰ ’ਤ...

ਮੈਂ ਹੀ ਹਾਂ ਕਾਂਗਰਸ ਦੀ ਪ੍ਰਧਾਨ: ਸੋਨੀਆ

ਮੈਂ ਹੀ ਹਾਂ ਕਾਂਗਰਸ ਦੀ ਪ੍ਰਧਾਨ: ਸੋਨੀਆ

ਸੀਡਬਲਿਊਸੀ ਦੀ ਮੀਟਿੰਗ ’ਚ ਅਸੰਤੁਸ਼ਟ ਆਗੂਆਂ ਨੂੰ ਦਿੱਤਾ ਸਪੱਸ਼ਟ ਸੁਨੇਹਾ

ਕਿਸਾਨਾਂ ਨੇ ਦੇਸ਼ ਭਰ ਵਿੱਚ ਭਾਜਪਾ ਆਗੂਆਂ ਦੇ ਪੁਤਲੇ ਸਾੜੇ

ਕਿਸਾਨਾਂ ਨੇ ਦੇਸ਼ ਭਰ ਵਿੱਚ ਭਾਜਪਾ ਆਗੂਆਂ ਦੇ ਪੁਤਲੇ ਸਾੜੇ

* ਉੱਤਰ ਪ੍ਰਦੇਸ਼ ਵਿੱਚ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ; ਸਿੰਘੂ ’ਤ...

ਰੰਧਾਵਾ ਵੱਲੋਂ ਸਰਹੱਦੀ ਨਾਕਿਆਂ ਦੀ ਅਚਨਚੇਤੀ ਚੈਕਿੰਗ

ਰੰਧਾਵਾ ਵੱਲੋਂ ਸਰਹੱਦੀ ਨਾਕਿਆਂ ਦੀ ਅਚਨਚੇਤੀ ਚੈਕਿੰਗ

ਪੰਜਾਬ ਪੁਲੀਸ ਸੂਬੇ ਦੀ ਸੁਰੱਖਿਆ, ਅਮਨ ਅਤੇ ਸ਼ਾਂਤੀ ਕਾਇਮ ਰੱਖਣ ਦੇ ਸਮਰ...

ਅਤਿਵਾਦੀ ਹਮਲੇ ’ਚ ਜੇਸੀਓ ਸਮੇਤ ਦੋ ਫੌਜੀ ਸ਼ਹੀਦ

ਅਤਿਵਾਦੀ ਹਮਲੇ ’ਚ ਜੇਸੀਓ ਸਮੇਤ ਦੋ ਫੌਜੀ ਸ਼ਹੀਦ

* ਅਤਿਵਾਦੀਆਂ ਨੇ ਸ੍ਰੀਨਗਰ ਤੇ ਪੁਲਵਾਮਾ ’ਚ ਦੋ ਗ਼ੈਰ-ਕਸ਼ਮੀਰੀ ਲੋਕ ਮਾਰੇ...

ਸ਼ਹਿਰ

View All