ਨਾਰਵੇ ’ਚ ਅੱਗ ਨਾਲ ਸੌ ਤੋਂ ਵੱਧ ਘਰ ਤਬਾਹ
ਨਾਰਵੇ ਦੇ ਦੱਖਣ ਵਿੱਚ ਲੱਗੀ ਭਿਆਨਕ ਅੱਗ ਨੇ ਸ਼ੁੱਕਰਵਾਰ ਨੂੰ 100 ਤੋਂ ਵੱਧ ਘਰਾਂ ਨੂੰ ਤਬਾਹ ਕਰ ਦਿੱਤਾ ਅਤੇ ਸੈਂਕੜੇ ਲੋਕਾਂ ਨੂੰ ਇਲਾਕੇ ਵਿੱਚੋਂ ਬਾਹਰ ਨਿਕਲਣ ਲਈ ਮਜਬੂਰ ਕਰ ਦਿੱਤਾ। ਪੁਲੀਸ ਨੇ ਦੱਸਿਆ ਕਿ ਅੱਗ ਸ਼ੁੱਕਰਵਾਰ ਦੁਪਹਿਰ ਲਗਭਗ 3.30 ਵਜੇ...
Advertisement
ਨਾਰਵੇ ਦੇ ਦੱਖਣ ਵਿੱਚ ਲੱਗੀ ਭਿਆਨਕ ਅੱਗ ਨੇ ਸ਼ੁੱਕਰਵਾਰ ਨੂੰ 100 ਤੋਂ ਵੱਧ ਘਰਾਂ ਨੂੰ ਤਬਾਹ ਕਰ ਦਿੱਤਾ ਅਤੇ ਸੈਂਕੜੇ ਲੋਕਾਂ ਨੂੰ ਇਲਾਕੇ ਵਿੱਚੋਂ ਬਾਹਰ ਨਿਕਲਣ ਲਈ ਮਜਬੂਰ ਕਰ ਦਿੱਤਾ। ਪੁਲੀਸ ਨੇ ਦੱਸਿਆ ਕਿ ਅੱਗ ਸ਼ੁੱਕਰਵਾਰ ਦੁਪਹਿਰ ਲਗਭਗ 3.30 ਵਜੇ ਡਰਾਮੇਨ ਸ਼ਹਿਰ ਦੇ ਟਾਊਨਹਾਊਸ ਤੋਂ ਸ਼ੁਰੂ ਹੋਈ। ਇਸ ਤੋਂ ਬਾਅਦ ਇਹ ਪੂਰੇ ਇਲਾਕੇ ਅਤੇ ਨੇੜਲੇ ਜੰਗਲਾਂ ਵਿੱਚ ਫੈਲ ਗਈ। ਅੱਗ ਬੁਝਾਊ ਕਰਮਚਾਰੀਆਂ ਨੇ ਅੱਜ ਸਵੇਰੇ ਵੀ ਅੱਗ ’ਤੇ ਕਾਬੂ ਪਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੀਆਂ। ਵੇਰਵਿਆਂ ਅਨੁਸਾਰ ਸੈਂਕੜੇ ਲੋਕਾਂ ਨੂੰ ਰਾਹਤ ਕੇਂਦਰਾਂ ਵਿੱਚ ਭੇਜਿਆ ਗਿਆ ਹੈ। ਪੁਲੀਸ ਨੇ ਕਿਹਾ ਕਿ ਕਿਸੇ ਵੀ ਨਿਵਾਸੀ ਦੇ ਲਾਪਤਾ ਹੋਣ ਦੀ ਖ਼ਬਰ ਨਹੀਂ ਹੈ। ਅੱਗ ਲੱਗਣ ਦੇ ਸਪੱਸ਼ਟ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਡਰਾਮੇਨ ਸ਼ਹਿਰ ਓਸਲੋ ਤੋਂ ਤਕਰੀਬਨ 34 ਕਿਲੋਮੀਟਰ ਦੂਰ ਦੱਖਣ-ਪੱਛਮ ਵਿੱਚ ਸਥਿਤ ਹੈ।
Advertisement
Advertisement
×

