ਮਿਆਂਮਾਰ ’ਚ ਫ਼ੌਜ ਵੱਲੋਂ ਤਖ਼ਤਾ ਪਲਟ, ਸੂ ਕੀ ਸਮੇਤ ਕਈ ਆਗੂ ਹਿਰਾਸਤ ’ਚ ਲਏ : The Tribune India

ਮਿਆਂਮਾਰ ’ਚ ਫ਼ੌਜ ਵੱਲੋਂ ਤਖ਼ਤਾ ਪਲਟ, ਸੂ ਕੀ ਸਮੇਤ ਕਈ ਆਗੂ ਹਿਰਾਸਤ ’ਚ ਲਏ

ਮਿਆਂਮਾਰ ’ਚ ਫ਼ੌਜ ਵੱਲੋਂ ਤਖ਼ਤਾ ਪਲਟ, ਸੂ ਕੀ ਸਮੇਤ ਕਈ ਆਗੂ ਹਿਰਾਸਤ ’ਚ ਲਏ

ਜਾਪਾਨ ਵਿੱਚ ਰਹਿੰਦੇ ਮਿਆਂਮਾਰ ਦੇ ਲੋਕ ਫ਼ੌਜੀ ਤਖ਼ਤਾਪਲਟੇ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ। -ਫੋਟੋ: ਰਾਇਟਰਜ਼

ਨੇਯਪਿਆਤਾਅ (ਮਿਆਂਮਾਰ), 1 ਫਰਵਰੀ

ਮਿਆਂਮਾਰ ’ਚ ਫ਼ੌਜ ਨੇ ਪ੍ਰਮੁੱਖ ਆਗੂ ਆਂਗ ਸਾਂ ਸੂ ਕੀ ਸਮੇਤ ਕਈ ਨੇਤਾਵਾਂ ਨੂੰ ਹਿਰਾਸਤ ’ਚ ਲੈਂਦਿਆਂ ਇੱਕ ਸਾਲ ਲਈ ਮੁਲਕ ਦਾ ਕੰਟਰੋਲ ਆਪਣੇ ਹੱਥਾਂ ’ਚ ਲੈ ਲਿਆ ਹੈ। ਫ਼ੌਜ ਦੇ ਆਪਣੇ ਮਿਆਵਾਡੀ ਟੀਵੀ ਨੇ ਸੋਮਵਾਰ ਸਵੇਰੇ ‘ਤਖ਼ਤਾ ਪਲਟ’ ਦਾ ਐਲਾਨ ਕਰਦਿਆਂ ਫ਼ੌਜ ਵੱਲੋਂ ਤਿਆਰ ਸੰਵਿਧਾਨ ਦੇ ਉਸ ਹਿੱਸੇ ਦਾ ਹਵਾਲਾ ਵੀ ਦਿੱਤਾ ਜੋ ਕੌਮੀ ਐਮਰਜੈਂਸੀ ਦੀ ਹਾਲਤ ’ਚ ਮੁਲਕ ਦਾ ਕੰਟਰੋਲ ਫ਼ੌਜ ਨੂੰ ਆਪਣੇ ਹੱਥਾਂ ’ਚ ਲੈਣ ਦੀ ਇਜਾਜ਼ਤ ਦਿੰਦਾ ਹੈ। ਉਸ ਨੇ ਕਿਹਾ ਕਿ ਪਿਛਲੇ ਸਾਲ ਨਵੰਬਰ ’ਚ ਹੋਈਆਂ ਚੋਣਾਂ ’ਚ ਧੋਖਾਧੜੀ ਦੇ ਦਾਅਵਿਆਂ ’ਤੇ ਕੋਈ ਕਾਰਵਾਈ ਨਾ ਹੋਣਾ ਅਤੇ ਕਰੋਨਾਵਾਇਰਸ ਸੰਕਟ ਦੇ ਬਾਵਜੂਦ ਚੋਣਾਂ ਮੁਲਤਵੀ ਕਰਨ ’ਚ ਸਰਕਾਰ ਦੀ ਨਾਕਾਮੀ ਕਾਰਨ ਤਖ਼ਤਾ ਪਲਟ ਕਰਨਾ ਪਿਆ ਹੈ। ਫ਼ੌਜ ਨੇ ਕਈ ਵਾਰ ਤਖ਼ਤਾ ਪਲਟ ਦੇ ਖ਼ਦਸ਼ਿਆਂ ਨੂੰ ਖਾਰਜ ਕੀਤਾ ਸੀ ਪਰ ਨਵੀਂ ਸੰਸਦ ਦਾ ਇਜਲਾਸ ਸੋਮਵਾਰ ਤੋਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਸ ਨੇ ਇਹ ਕਦਮ ਉਠਾ ਲਿਆ। ਸੂ ਕੀ ਲਈ ਇਹ ਵੱਡਾ ਝਟਕਾ ਹੈ ਜਿਨ੍ਹਾਂ ਮਿਆਂਮਾਰ ’ਚ ਲੋਕਤੰਤਰ ਦੀ ਬਹਾਲੀ ਲਈ ਕਈ ਵਰ੍ਹਿਆਂ ਤੱਕ ਸੰਘਰਸ਼ ਕੀਤਾ ਸੀ ਅਤੇ ਉਹ ਨਜ਼ਰਬੰਦ ਵੀ ਰਹੀ ਸੀ। ਸੂ ਕੀ ਦੀਆਂ ਕੋਸ਼ਿਸ਼ਾਂ ਸਦਕਾ ਉਸ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਵੀ ਮਿਲਿਆ ਹੈ। 

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All