ਮਿਆਂਮਾਰ ’ਚ 10 ਹਜ਼ਾਰ ਤੋਂ ਵੱਧ ਕੈਦੀਆਂ ਦੀ ਸਜ਼ਾ ਮੁਆਫ਼
ਸੰਸਦ ਦੇ ਸੈਸ਼ਨ ਤੋਂ ਪਹਿਲਾਂ ਮਿਆਂਮਾਰ ਦੀ ਫ਼ੌਜੀ ਸਰਕਾਰ ਦੇ ਮੁਖੀ ਨੇ 10 ਹਜ਼ਾਰ ਤੋਂ ਵੱਧ ਕੈਦੀਆਂ ਦੀ ਸਜ਼ਾ ਮੁਆਫ਼ ਕਰ ਦਿੱਤੀ ਹੈ; ਕਈ ਹੋਰਨਾਂ ਦੀ ਸਜ਼ਾ ਘਟਾ ਦਿੱਤੀ ਗਈ ਹੈ। ਮੀਡੀਆ ਰਿਪੋਰਟ ਅਨੁਸਾਰ ਇਸ ਗੱਲ ਦਾ ਕੋਈ ਸੰਕੇਤ ਨਹੀਂ...
Advertisement
ਸੰਸਦ ਦੇ ਸੈਸ਼ਨ ਤੋਂ ਪਹਿਲਾਂ ਮਿਆਂਮਾਰ ਦੀ ਫ਼ੌਜੀ ਸਰਕਾਰ ਦੇ ਮੁਖੀ ਨੇ 10 ਹਜ਼ਾਰ ਤੋਂ ਵੱਧ ਕੈਦੀਆਂ ਦੀ ਸਜ਼ਾ ਮੁਆਫ਼ ਕਰ ਦਿੱਤੀ ਹੈ; ਕਈ ਹੋਰਨਾਂ ਦੀ ਸਜ਼ਾ ਘਟਾ ਦਿੱਤੀ ਗਈ ਹੈ। ਮੀਡੀਆ ਰਿਪੋਰਟ ਅਨੁਸਾਰ ਇਸ ਗੱਲ ਦਾ ਕੋਈ ਸੰਕੇਤ ਨਹੀਂ ਹੈ ਕਿ ਮੁਲਕ ਦੀ ਹਰਮਨ ਪਿਆਰੀ ਆਗੂ ਆਂਗ ਸਾਨ ਸੂ ਚੀ ਨੂੰ ਵੀ ਰਿਹਾਅ ਕੀਤਾ ਜਾਵੇਗਾ।
ਇਹ ਮੁਆਫ਼ੀ ਬੀਤੇ ਪੰਜ ਸਾਲਾਂ ਦੌਰਾਨ ਹੋ ਰਹੇ ਸੰਸਦ ਦੇ ਪਹਿਲੇ ਸੈਸ਼ਨ ਤੋਂ ਦੋ ਹਫ਼ਤੇ ਅਗਾਊਂ ਦਿੱਤੀ ਗਈ ਹੈ। ਮੀਡੀਆ ਅਨੁਸਾਰ ਸੀਨੀਅਰ ਜਨਰਲ ਮਿਨ ਆਂਗ ਹਲਾਇੰਗ ਨੇ ਕਿਸਾਨਾਂ ਦੇ ਸਨਮਾਨ ਵਜੋਂ ਕਿਸਾਨ ਦਿਵਸ ’ਤੇ 10162 ਕੈਦੀਆਂ ਦੀ ਸਜ਼ਾ ਮੁਆਫ਼ ਕਰ ਦਿੱਤੀ, ਜਿਨ੍ਹਾਂ ਵਿੱਚ 7337 ਕੈਦੀਆਂ ਨੂੰ ਅਤਿਵਾਦ ਵਿਰੋਧੀ ਕਾਨੂੰਨ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਵੱਖਰੇ ਬਿਆਨ ਵਿੱਚ ਕਿਹਾ ਗਿਆ ਹੈ ਕਿ 12,487 ਉਨ੍ਹਾਂ ਲੋਕਾਂ ਦੀ ਸਜ਼ਾ ਮੁਆਫ਼ ਕੀਤੀ ਜਾਵੇਗੀ, ਜਿਨ੍ਹਾਂ ’ਤੇ ਜਾਂ ਤਾਂ ਉਕਤ ਕਾਨੂੰਨ ਤਹਿਤ ਮੁਕੱਦਮਾ ਚੱਲ ਰਿਹਾ ਸੀ ਜਾਂ ਉਹ ਲੁਕੇ ਹੋਏ ਸਨ। ਇਨ੍ਹਾਂ ਦੇ ਭੜਕਾਊ ਕਾਰਵਾਈ ਸਬੰਧੀ ਕੇਸ ਬੰਦ ਕਰ ਦਿੱਤੇ ਜਾਣਗੇ।
Advertisement
Advertisement
Advertisement
×

