ਨਰਵਾਣੇ ਚਾਰ ਰੋਜ਼ਾ ਦੌਰੇ ’ਤੇ ਸ੍ਰੀਲੰਕਾ ਪੁੱਜੇ

* ਸ੍ਰੀਲੰਕਾਈ ਫ਼ੌਜ ਮੁਖੀ ਵੱਲੋਂ ਨਿੱਘਾ ਸਵਾਗਤ; ਦੁਵੱਲੇ ਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ’ਤੇ ਹੋਵੇਗੀ ਚਰਚਾ

ਨਰਵਾਣੇ ਚਾਰ ਰੋਜ਼ਾ ਦੌਰੇ ’ਤੇ ਸ੍ਰੀਲੰਕਾ ਪੁੱਜੇ

ਕੋਲੰਬੋ, 12 ਅਕਤੂਬਰ

ਭਾਰਤੀ ਥਲ ਸੈਨਾ ਮੁਖੀ ਜਨਰਲ ਮਨੋਜ ਮੁਕੁੰਦ ਨਰਵਾਣੇ ਅੱਜ ਆਪਣੇ ਅਧਿਕਾਰਿਤ ਦੌਰੇ ’ਤੇ ਅੱਜ ਇੱਥੇ ਪਹੁੰਚ ਗਏ ਹਨ। ਉਹ ਸ੍ਰੀਲੰਕਾ ਦੇ ਸੀਨੀਅਰ ਫੌਜੀ ਅਤੇ ਗ਼ੈਰ-ਫੌਜੀ ਆਗੂਆਂ ਨੂੰ ਮਿਲਣਗੇ ਅਤੇ ਦੁਵੱਲੇ ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਚਰਚਾ ਕਰਨਗੇ। ਜਨਰਲ ਨਰਵਾਣੇ ਆਪਣੇ ਸ੍ਰੀਲੰਕਾਈ ਹਮਰੁਤਬਾ ਜਨਰਲ ਸ਼ਵੇਂਦਰਾ ਸਿਲਵਾ ਦੇ ਸੱਦੇ ’ਤੇ ਚਾਰ ਰੋਜ਼ਾ ਦੌਰੇ ’ਤੇ ਇੱਥੇ ਪੁੱਜੇ ਹਨ, ਜਿਨ੍ਹਾਂ ਨੇ ਇੱਥੇ ਹਵਾਈ ਅੱਡੇ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਸ੍ਰੀਲੰਕਾ ਵਿੱਚ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਇੱਕ ਟਵੀਟ ਵਿੱਚ ਕਿਹਾ, ‘‘ਜਨਰਲ ਨਰਵਾਣੇ ਸ੍ਰੀਲੰਕਾ ਪਹੁੰਚ ਚੁੱਕੇ ਹਨ ਅਤੇ ਸ੍ਰੀਲੰਕਾ ਫ਼ੌਜ ਦੇ ਚੀਫ਼ ਆਫ ਡਿਫੈਂਸ ਸਟਾਫ਼ ਤੇ ਕਮਾਂਡਰ ਜਨਰਲ ਸ਼ਵੇਂਦਰਾ ਸਿਲਵਾ ਨੇ ਹਵਾਈ ਅੱਡੇ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। 

ਉਨ੍ਹਾਂ ਦਾ ਦੌਰਾ ਭਾਰਤ ਅਤੇ ਸ੍ਰੀਲੰਕਾ ਦਰਮਿਆਨ ਰੱਖਿਆ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਰਾਹ ਪੱਧਰਾ ਕਰੇਗਾ।’’ ਦੌਰੇ ਦੌਰਾਨ ਜਨਰਲ ਨਰਵਾਣੇ ਵੱਲੋਂ ਸ੍ਰੀਲੰਕਾਈ ਹਥਿਆਰਬੰਦ ਬਲਾਂ ਦੇ ਕਮਾਂਡਰ-ਇਨ-ਚੀਫ਼ ਅਤੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਅਤੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸੇ ਨਾਲ ਮੁਲਾਕਾਤ ਕੀਤੇ ਜਾਣ ਦੀ ਉਮੀਦ ਹੈ। ਸ੍ਰੀਲੰਕਾਈ ਫੌਜ ਨੇ ਕਿਹਾ ਕਿ ਬੁੱਧਵਾਰ ਨੂੰ ਜਨਰਲ ਨਰਵਾਣੇ ਨੂੰ ਫ਼ੌਜ ਦੇ ਮੁੱਖ ਦਫ਼ਤਰ ਵਿੱਚ ਵਿਸ਼ੇਸ਼ ਗਾਰਦ ਸਲਾਮੀ ਦਿੱਤੀ ਜਾਵੇਗੀ। ਵੀਰਵਾਰ ਨੂੰ ਉਹ ਪੂਰਬ ਵਿੱਚ ਮਦੁਰੂ ਓਯਾ ਸਪੈਸ਼ਲ ਫੋਰਸ ਟਰੇਨਿੰਗ ਸਕੂਲ ਵਿੱਚ ਚੱਲ ਰਹੇ ਦੁਵੱਲੇ ਅਭਿਆਸ ‘ਮਿੱਤਰ ਸ਼ਕਤੀ’ ਨੂੰ ਦੇਖਣਗੇ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਵਿਰੋਧੀ ਧਿਰ ਨੇ ਐੱਮਐੱਸਪੀ ਬਾਰੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਸਿਹਤ ਮੰਤਰਾਲੇ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ...

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਅਤੇ ਹੋਰ ਮੰਗਾਂ ਮੰਨਣ ਲ...

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ

ਸ਼ਹਿਰ

View All