ਕਾਠਮੰਡੂ, 5 ਜੂਨ
ਨੇਪਾਲ ਦੇ ਰੂਪਾਂਦੇਹੀ ਜ਼ਿਲ੍ਹੇ ਵਿੱਚ ਅੱਜ ਇੱਕ ਬੱਸ ਪੁਲ ਤੋਂ ਹੇਠਾਂ ਡਿੱਗਣ ਕਾਰਨ 9 ਜਣਿਆਂ ਦੀ ਮੌਤ ਹੋ ਗਈ ਤੇ 24 ਜ਼ਖ਼ਮੀ ਹੋ ਗਏ। ਇਹ ਹਾਦਸਾ ਭਰਹਾਵਾ-ਪਾਰਸੀ ਸੜਕ ’ਤੇ ਵਾਪਰਿਆ ਜਦੋਂ ਬੱਸ ਰੋਹਿਣੀ ਨਦੀ ਦੇ ਪੁਲੀ ਤੋਂ ਲੰਘ ਰਹੀ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ਵਿਚ 9 ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਔਰਤ ਅਤੇ ਅੱਠ ਪੁਰਸ਼ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੀਟੀਆਈ