ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨੇਪਾਲ ਦੀ ਪ੍ਰਧਾਨ ਮੰਤਰੀ ਕਾਰਕੀ ਵੱਲੋਂ ਫੋਨ ’ਤੇ ਮੋਦੀ ਨਾਲ ਗੱਲਬਾਤ

ਮੋਦੀ ਵੱਲੋਂ ਹਰ ਸੰਭਵ ਸਹਿਯੋਗ ਤੇ ਸਮਰਥਨ ਦਾ ਭਰੋਸਾ
Advertisement
ਨੇਪਾਲ ਦੀ ਨਵੀਂ ਨਿਯੁਕਤ ਪ੍ਰਧਾਨ ਮੰਤਰੀ ਸੁਸ਼ੀਲਾ ਕਾਰਕੀ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲਬਾਤ ਕੀਤੀ। ਇਸ ਦੌਰਾਨ ਮੋਦੀ ਨੇ ਨੇਪਾਲ ਦੀ ਅੰਤਰਿਮ ਸਰਕਾਰ ਦੀਆਂ ਤਰਜੀਹਾਂ ਪੂਰੀਆਂ ਕਰਨ ਲਈ ਹਰੇਕ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਕਾਰਕੀ ਦੀ ਇਹ ਕਿਸੇ ਹੋਰ ਦੇਸ਼ ਦੀ ਸਰਕਾਰ ਦੇ ਮੁਖੀ ਨਾਲ ਫੋਨ ’ਤੇ ਪਹਿਲੀ ਗੱਲਬਾਤ ਸੀ। ਕਾਰਕੀ (73) ਲੰਘੇ ਸ਼ੁੱਕਰਵਾਰ ਨੂੰ ਨੇਪਾਲ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣੀ ਸੀ।ਵਿਦੇਸ਼ ਮੰਤਰਾਲੇ ਨੇ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਾਰਕੀ ਨੂੰ ਨੇਪਾਲ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੀ ਇਤਿਹਾਸਕ ਨਿਯੁਕਤੀ ’ਤੇ ਵਧਾਈ ਦਿੱਤੀ। ਬਿਆਨ ਅਨੁਸਾਰ ਇਸ ਗੱਲਬਾਤ ਦੌਰਾਨ ਕਾਰਕੀ ਨੇ ਕਿਹਾ, ‘‘ਜਵਾਬਦੇਹ ਯਕੀਨੀ ਅਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਲਈ ਪੱਕੇ ਇਰਾਦੇ ਦੇ ਨਾਲ ਚੋਣਾਂ ਅੰਤਰਿਮ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਰਹਿਣਗੀਆਂ ਜੋ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਦਰਸਾਉਂਦੀ ਹੈ।’’ ਇਸ ਵਿੱਚ ਅੱਗੇ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਨੇਪਾਲ ਸਰਕਾਰ ਦੀਆਂ ਤਰਜੀਹਾਂ ਅਨੁਸਾਰ ਭਾਰਤ ਵੱਲੋਂ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਹੈ।

ਕਾਰਕੀ ਨੇ ਕਿਹਾ ਕਿ ਨੇਪਾਲ ਅਤੇ ਭਾਰਤ ਦੇ ਇਤਿਹਾਸਕ ਤੇ ਨਜ਼ਦੀਕੀ ਸਬੰਧ ਬਹੁ-ਪੱਖੀ ਲੋਕਾਂ ਦੇ ਆਪਸੀ ਸਬੰਧਾਂ ਨਾਲ ਮਜ਼ਬੂਤ ਹੁੰਦੇ ਰਹਿਣਗੇ। ਬਿਆਨ ਵਿੱਚ ਕਿਹਾ ਗਿਆ ਹੈ, ‘‘ਦੋਵੇਂ ਪ੍ਰਧਾਨ ਮੰਤਰੀਆਂ ਨੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਫਾਇਦੇ ਲਈ ਦੁਵੱਲੇ ਸਹਿਯੋਗ ਅਤੇ ਭਾਈਵਾਲੀ ਦੀ ਮਜ਼ਬੂਤ ਰਫ਼ਤਾਰ ਨੂੰ ਜਾਰੀ ਰੱਖਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।’’ ਬਿਆਨ ਅਨੁਸਾਰ ਕਾਰਕੀ ਨੇ ਮੋਦੀ ਦੇ 75ਵੇਂ ਜਨਮ ਦਿਨ ਮੌਕੇ ਉਨ੍ਹਾਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਦਿੱਤੇ ਗਏ ਏਕਤਾ ਦੇ ਸੁਨੇਹੇ ਦੀ ਸ਼ਲਾਘਾ ਕੀਤੀ। ਮੋਦੀ ਨੇ ਨੇਪਾਲ ਦੇ ਕੌਮੀ ਦਿਹਾੜੇ (ਸੰਵਿਧਾਨ ਦਿਵਸ) ਮੌਕੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਮੋਦੀ ਨੇ ਹਾਲ ਹੀ ਦੇ ਨੌਜਵਾਨ ਅੰਦੋਲਨ ਵਿੱਚ ਹੋਏ ਜਾਨਾਂ ਦੇ ਨੁਕਸਾਨ ’ਤੇ ਹਮਦਰਦੀ ਪ੍ਰਗਟਾਈ ਅਤੇ ਕਿਹਾ ਕਿ ਭਾਰਤ ਇਨ੍ਹਾਂ ਮਹੱਤਵਪੂਰਨ ਪਲਾਂ ਵਿੱਚ ਨੇਪਾਲ ਦੇ ਨਾਲ ਖੜ੍ਹਾ ਹੈ।

Advertisement

 

Advertisement
Show comments