ਨੇਪਾਲ: ਮੌਸਮ ਖਰਾਬ ਹੋਣ ਕਰ ਕੇ ਕਾਠਮੰਡੂ ਵਿੱਚ ਵਾਹਨਾਂ ਦੀ ਆਵਾਜਾਈ ਰੋਕੀ
ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ
Advertisement
Nepal weather alert: Vehicular movement restricted in Kathmandu, Red Alert issued for heavy rainfal
Advertisement
ਨੈਸ਼ਨਲ ਡਿਜ਼ਾਸਟਰ ਰਿਸਕ ਰਿਡਕਸ਼ਨ ਐਂਡ ਮੈਨੇਜਮੈਂਟ ਅਥਾਰਟੀ (ਐਨ ਡੀ ਆਰ ਆਰ ਐਮ ਏ) ਨੇ ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ ਕਾਠਮੰਡੂ ਵਿਚ ਵਾਹਨਾਂ ਦੀ ਆਵਾਜਾਈ ’ਤੇ ਕੁਝ ਸਮੇਂ ਲਈ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਨੇਪਾਲ ਦੇ ਕੌਮੀ ਹੜ੍ਹ ਪੂਰਵ ਅਨੁਮਾਨ ਵਿਭਾਗ ਨੇ ਰਾਜਧਾਨੀ ਸਮੇਤ ਦੇਸ਼ ਭਰ ਦੇ 20 ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਅਚਾਨਕ ਪਾਣੀ ਭਰਨ, ਜ਼ਮੀਨ ਖਿਸਕਣ ਅਤੇ ਹੋਰ ਸੰਭਾਵੀ ਖਤਰੇ ਕਾਰਨ ਲੋਕਾਂ ਦੀ ਆਵਾਜਾਈ ਮੁੱਖ ਮਾਰਗਾਂ ’ਤੇ ਰੋਕੀ ਗਈ ਹੈ। ਉਨ੍ਹਾਂ ਸਬੰਧਤ ਜ਼ਿਲ੍ਹਿਆਂ ਦੇ ਮੁੱਖ ਜ਼ਿਲ੍ਹਾ ਅਧਿਕਾਰੀਆਂ ਅਤੇ ਸੁਰੱਖਿਆ ਏਜੰਸੀਆਂ ਨੂੰ ਚੌਕਸੀ ਵਰਤਣ ਤੇ ਹੰਗਾਮੀ ਹਾਲਤ ’ਤੇ ਨਜ਼ਰ ਰੱਖਣ ਲਈ ਕਿਹਾ ਹੈ।
Advertisement