DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੇਤਨਯਾਹੂ ਵੱਲੋਂ ਗਾਜ਼ਾ ’ਚ ਮੁੜ ਜੰਗ ਸ਼ੁਰੂ ਕਰਨ ਦੀ ਧਮਕੀ

ਯੇਰੂਸ਼ਲਮ, 12 ਫਰਵਰੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਅੱਜ ਗਾਜ਼ਾ ਵਿੱਚ ਜੰਗਬੰਦੀ ਸਮਝੌਤੇ ਤੋਂ ਪਿੱਛੇ ਹਟਣ ਦੀ ਧਮਕੀ ਦਿੱਤੀ ਅਤੇ ਸੈਨਿਕਾਂ ਨੂੰ ਨਿਰਦੇਸ਼ ਦਿੱਤਾ ਕਿ ਜੇ ਹਮਾਸ ਸ਼ਨਿੱਚਰਵਾਰ ਤੱਕ ਹੋਰ ਬੰਦੀਆਂ ਨੂੰ ਰਿਹਾਅ ਨਹੀਂ ਕਰਦਾ ਤਾਂ ਉਹ ਇਸ...
  • fb
  • twitter
  • whatsapp
  • whatsapp
featured-img featured-img
ਬੈਂਜਾਮਿਨ ਨੇਤਨਯਾਹੂ ਵਿੱਤ ਮੰਤਰੀ ਬੇਜ਼ਾਲੇਲ ਸਮੋਤਰਿਚ ਨਾਲ ਕੋਈ ਨੁਕਤਾ ਸਾਂਝਾ ਕਰਦੇ ਹੋਏ। -ਫੋਟੋ: ਏਪੀ
Advertisement

ਯੇਰੂਸ਼ਲਮ, 12 ਫਰਵਰੀ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਅੱਜ ਗਾਜ਼ਾ ਵਿੱਚ ਜੰਗਬੰਦੀ ਸਮਝੌਤੇ ਤੋਂ ਪਿੱਛੇ ਹਟਣ ਦੀ ਧਮਕੀ ਦਿੱਤੀ ਅਤੇ ਸੈਨਿਕਾਂ ਨੂੰ ਨਿਰਦੇਸ਼ ਦਿੱਤਾ ਕਿ ਜੇ ਹਮਾਸ ਸ਼ਨਿੱਚਰਵਾਰ ਤੱਕ ਹੋਰ ਬੰਦੀਆਂ ਨੂੰ ਰਿਹਾਅ ਨਹੀਂ ਕਰਦਾ ਤਾਂ ਉਹ ਇਸ ਅਤਿਵਾਦੀ ਗਰੁੱਪ ਖ਼ਿਲਾਫ਼ ਮੁੜ ਜੰਗ ਸ਼ੁਰੂ ਕਰਨ ਲਈ ਤਿਆਰ ਰਹਿਣ। ਉਧਰ ਹਮਾਸ ਨੇ ਸੋਮਵਾਰ ਦੇ ਆਪਣੇ ਦੋਸ਼ਾਂ ਨੂੰ ਅੱਜ ਦੁਹਰਾਉਂਦਿਆਂ ਕਿਹਾ ਕਿ ਇਜ਼ਰਾਈਲ ਜੰਗਬੰਦੀ ਦੀਆਂ ਸ਼ਰਤਾਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਿਹਾ ਹੈ ਅਤੇ ਉਸ ਦੀ ਯੋਜਨਾ ਤਿੰਨ ਹੋਰ ਬੰਦੀਆਂ ਦੀ ਰਿਹਾਈ ਦੇਰ ਨਾਲ ਕਰਨ ਦੀ ਹੈ।

Advertisement

ਹਮਾਸ ਨੇ ਦੋਸ਼ ਲਾਇਆ ਸੀ ਕਿ ਇਜ਼ਰਾਈਲ ਗਾਜ਼ਾ ਵਿਚ ਮਨਜ਼ੂਰਸ਼ੁਦਾ ਟੈਂਟ ਲਗਾਉਣ ਅਤੇ ਹੋਰ ਸਹਾਇਤਾ ਮੁਹੱਈਆ ਕਰਵਾਉਣ ਦੀ ਇਜਾਜ਼ਤ ਨਹੀਂ ਦੇ ਰਿਹਾ। ਵਧਦੇ ਤਣਾਅ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ਨਿੱਚਰਵਾਰ ਨੂੰ ਇਜ਼ਰਾਈਲ ਨੂੰ ਹੋਰ ਬੰਦੀ ਰਿਹਾਅ ਕਰਨ ਦੀ ਅਪੀਲ ਕੀਤੀ ਸੀ। ਟਰੰਪ ਨੇ ਅੱਜ ਵ੍ਹਾਈਟ ਹਾਊਸ ਵਿੱਚ ਜਾਰਡਨ ਦੇ ਸ਼ਾਹ ਅਬਦੁੱਲਾ ਦੂਜੇ ਨਾਲ ਮੁਲਾਕਾਤ ਕਰਨ ਮਗਰੋਂ ਖਦਸ਼ਾ ਜ਼ਾਹਿਰ ਕੀਤਾ ਕਿ ਉਨ੍ਹਾਂ ਦੀ ਮੰਗ ਅਨੁਸਾਰ ਹਮਾਸ ਬਾਕੀ ਸਾਰੇ ਬੰਦੀਆਂ ਨੂੰ ਰਿਹਾਅ ਨਹੀਂ ਕਰੇਗਾ।

ਅਮਰੀਕੀ ਰਾਸ਼ਟਰਪਤੀ ਨੇ ਹਮਾਸ ਬਾਰੇ ਕਿਹਾ, ‘‘ਮੈਨੂੰ ਨਹੀਂ ਲੱਗਦਾ ਕਿ ਉਹ ਸਮਾਂ-ਸੀਮਾ ਦੇ ਅੰਦਰ ਕਾਰਵਾਈ ਕਰ ਸਕਣਗੇ। ਉਹ ਸਖ਼ਤ ਰੁਖ਼ ਅਪਣਾਉਣਾ ਚਾਹੁੰਦੇ ਹਨ। ਅਸੀਂ ਦੇਖਾਂਗੇ ਕਿ ਉਹ ਕਿੰਨੇ ਕੁ ਸਖ਼ਤ ਹਨ।’’ ਜੰਗਬੰਦੀ ਸਮਝੌਤਾ ਲਾਗੂ ਹੋਣ ਮਗਰੋਂ ਹਮਾਸ ਨੇ 730 ਤੋਂ ਵੱਧ ਫਲਸਤੀਨੀ ਕੈਦੀਆਂ ਦੇ ਬਦਲੇ 21 ਬੰਦੀਆਂ ਨੂੰ ਰਿਹਾਅ ਕੀਤਾ ਹੈ। -ਏਪੀ

Advertisement
×