ਲੰਡਨ, 6 ਜੂਨ
ਬਰਤਾਨੀਆ ਦੀ ਸੱਤਾਧਾਰੀ ਕੰਜਰਵੇਟਿਵ ਪਾਰਟੀ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਖ਼ਿਲਾਫ਼ ਇੱਕ ਬੇਭਰੋਸਗੀ ਲਿਆਉਣ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। ਪਾਰਟੀ ਦੇ ਅਧਿਕਾਰੀ ਗ੍ਰਾਹਮ ਬਰੈਡੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੰਸਦ ਮੈਂਬਰਾਂ ਤੋਂ ਕਈ ਪੱਤਰ ਮਿਲੇ ਹਨ, ਜਿਨ੍ਹਾਂ ਵਿੱਚ ਜੌਹਨਸਨ ਦੀ ਲੀਡਰਸ਼ਿਪ ਨੂੰ ਲੈ ਕੇ ਵੋਟਾਂ ਦੀ ਮੰਗ ਕੀਤੀ ਗਈ ਹੈ। ਜੇਕਰ ਜੌਹਨਸਨ ਕੰਜਰਵੇਟਿਵ ਦੇ 359 ਸੰਸਦ ਮੈਂਬਰਾਂ ਦਰਮਿਆਨ ਹੋਣ ਵਾਲੀ ਵੋਟਿੰਗ ਵਿੱਚ ਹਾਰ ਜਾਂਦੇ ਹਨ ਤਾਂ ਉਨ੍ਹਾਂ ਨੂੰ ਕੰਜਰਵੇਟਿਵ ਨੇਤਾ ਤੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਜਾਵੇਗਾ। ਜੇਕਰ ਉਹ ਜਿੱਤ ਜਾਂਦੇ ਹਨ ਤਾਂ ਇੱਕ ਸਾਲ ਲਈ ਉਨ੍ਹਾਂ ਦਾ ਅਹੁਦੇ ’ਤੇ ਬਣੇ ਰਹਿਣ ਦਾ ਰਾਹ ਪੱਧਰਾ ਹੋ ਜਾਵੇਗਾ। ਜੌਹਨਸਨ ਕੋਵਿਡ-19 ਲੌਕਡਾਊਨ ਦੌਰਾਨ ਸਰਕਾਰੀ ਇਮਾਰਤਾਂ ਵਿੱਚ ਨਿਯਮਾਂ ਦੀ ਉਲੰਘਣਾ ਸਮੇਤ ਕਈ ਮਾਮਲਿਆਂ ਨੂੰ ਲੈ ਕੇ ਨਿਸ਼ਾਨੇ ’ਤੇ ਰਹੇ ਹਨ। -ਏਪੀ