ਸਿਓਲ, 15 ਸਤੰਬਰਦੱਖਣੀ ਕੋਰੀਆ ਨੇ ਕਿਹਾ ਹੈ ਕਿ ਉੱਤਰੀ ਕੋਰੀਆ ਨੇ ਆਪਣੇ ਪੂਰਬੀ ਤੱਟ ਉੱਤੇ ਦੋ ਬਲਾਸਟਿਕ ਮਿਜ਼ਾਈਲਾਂ ਦਾਗੀਆਂ। ਇਸ ਤੋਂ ਦੋ ਦਿਨ ਪਹਿਲਾਂ ਉੱਤਰੀ ਕੋਰੀਆ ਨੇ ਛੇ ਮਹੀਨਿਆਂ ਵਿੱਚ ਪਹਿਲੀ ਵਾਰ ਨਵੀਂ ਮਿਜ਼ਾਈਲ ਦਾ ਪ੍ਰੀਖਣ ਕਰਨ ਦਾ ਦਾਅਵਾ ਕੀਤਾ ਸੀ। ਇਨ੍ਹਾਂ ਮਿਜ਼ਾਈਲਾਂ ਨਾਲ ਕਿਸੇ ਨੂੰ ਨੁਕਸਾਨ ਹੋਣ ਦੀਆਂ ਖ਼ਬਰਾਂ ਨਹੀਂ ਹਨ।