ਪਿਸ਼ਾਵਰ, 5 ਜੁਲਾਈ
ਉੱਤਰੀ ਵਜ਼ੀਰਿਸਤਾਨ ਵਿੱਚ ਮੋਟਰਸਾਈਕਲ ਸਵਾਰ ਆਤਮਘਾਤੀ ਬੰਬਾਰ ਨੇ ਫ਼ੌਜੀ ਕਾਫਲੇ ਦੇ ਇੱਕ ਵਾਹਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਘੱਟੋ-ਘੱਟ ਅੱਠ ਪਾਕਿਸਤਾਨੀ ਜਵਾਨ ਜ਼ਖ਼ਮੀ ਹੋ ਗਏ ਹਨ। ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਫ਼ੌਜ ਦਾ ਕਾਫਲਾ ਉੱਤਰੀ ਵਜ਼ੀਰਿਸਤਾਨ ਵਿੱਚ ਮੀਰਾਂ ਸ਼ਾਹ ਵੱਲ ਜਾ ਰਿਹਾ ਸੀ ਤਾਂ ਇੱਕ ਆਤਮਘਾਤੀ ਹਮਲਾਵਰ ਨੇ ਆਪਣਾ ਮੋਟਰਸਾਈਕਲ ਕਾਫਲੇ ਦੀ ਇੱਕ ਗੱਡੀ ਨਾਲ ਜਾ ਮਾਰਿਆ। ਇਸ ਦੌਰਾਨ ਅੱਠ ਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ’ਚੋਂ ਤਿੰਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਬੰਨੂ ਦੇ ਮਿਲਟਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਮੁਲਜ਼ਮਾਂ ਦੀ ਭਾਲ ਲਈ ਇਲਾਕੇ ਵਿੱਚ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਆਰੰਭ ਦਿੱਤੀ ਹੈ। -ਪੀਟੀਆਈ