ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਨਵੀਂ ਦਿੱਲੀ, 11 ਦਸੰਬਰ
ਵਿਸ਼ਵ ਸਿਹਤ ਸੰਗਠਨ ਨੇ ਚਿਤਾਵਨੀ ਦਿੱਤੀ ਹੈ ਕਿ ਕਰੋਨਵਾਇਰਸ ਦਾ ਨਵਾਂ ਸਰੂਪ ਓਮੀਕਰੋਨ ਤੇਜ਼ੀ ਨਾਲ ਫੈਲ ਰਿਹਾ ਹੈ ਤੇ ਸ਼ਨਿਚਰਵਾਰ ਤਕ ਇਹ ਵਾਇਰਸ ਦੁਨੀਆਂ ਦੇ 60 ਦੇਸ਼ਾਂ ਵਿੱਚ ਪਹੁੰਚ ਚੁੱਕਾ ਹੈ। ਜ਼ਿਕਰਯੋਗ ਹੈ ਕਿ 24 ਨਵੰਬਰ ਤੱਕ ਓਮੀਕਰੋਨ ਵਾਇਰਸ ਸਿਰਫ ਦੋ ਦੇਸ਼ਾਂ ਵਿਚ ਹੀ ਫੈਲਿਆ ਸੀ ਅਤੇ ਦੱਖਣੀ ਅਫਰੀਕਾ ਵਿੱਚ ਇਸ ਵਾਇਰਸ ਦਾ ਪਹਿਲਾ ਕੇਸ ਸਾਹਮਣੇ ਆਇਆ ਸੀ। ਵਿਸ਼ਵ ਸਿਹਤ ਸੰਗਠਨ ਨੇ ਸਾਰੇ ਦੇਸ਼ਾਂ ਨੂੰ ਕਿਹਾ ਹੈ ਕਿ ਵਾਇਰਸ ’ਤੇ ਕਾਬੂ ਪਾਉਣ ਲਈ ਹੁਣੇ ਤੋਂ ਹੀ ਯਤਨ ਆਰੰਭ ਕੀਤੇ ਜਾਣ। ਸੰਗਠਨ ਨੇ ਸੁਝਾਅ ਦਿੱਤਾ ਕਿ ਹਾਈ-ਰਿਸਕ ਗਰੁੱਪਾਂ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਤੇਜ਼ ਕੀਤੀ ਜਾਵੇ।