26/11 ਦੇ ਹਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀਆਂ ਸਾਡੀਆਂ ਕੋਸ਼ਿਸ਼ਾਂ ‘ਸਿਆਸੀ ਕਾਰਨਾਂ’ ਕਰ ਕੇ ਰੁਕੀਆਂ: ਭਾਰਤ : The Tribune India

26/11 ਦੇ ਹਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀਆਂ ਸਾਡੀਆਂ ਕੋਸ਼ਿਸ਼ਾਂ ‘ਸਿਆਸੀ ਕਾਰਨਾਂ’ ਕਰ ਕੇ ਰੁਕੀਆਂ: ਭਾਰਤ

ਯੂਐੱਨ ’ਚ ਭਾਰਤ ਦੀ ਸਥਾਈ ਪ੍ਰਤੀਨਿਧ ਨੇ ਕੀਤਾ ਦਾਅਵਾ

26/11 ਦੇ ਹਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀਆਂ ਸਾਡੀਆਂ ਕੋਸ਼ਿਸ਼ਾਂ ‘ਸਿਆਸੀ ਕਾਰਨਾਂ’ ਕਰ ਕੇ ਰੁਕੀਆਂ: ਭਾਰਤ

ਸੰਯੁਕਤ ਰਾਸ਼ਟਰ, 25 ਨਵੰਬਰ

ਭਾਰਤ ਨੇ ਅੱਜ ਚੀਨ ਦੇ ਅਸਿੱਧੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ 26/11 ਮੁੰਬਈ ਦਹਿਸ਼ਤੀ ਹਮਲਿਆਂ ਦੇ ਸਾਜ਼ਿਸ਼ਕਾਰਾਂ ਤੇ ਸਰਪ੍ਰਸਤਾਂ ਨੂੰ ਸਜ਼ਾਵਾਂ ਦਿਵਾਉਣ ਦੀਆਂ ਉਸ ਦੀਆਂ ਕੋਸ਼ਿਸ਼ਾਂ ‘ਸਿਆਸੀ ਕਾਰਨਾਂ’ ਕਰ ਕੇ ਰੁਕੀਆਂ ਹਨ। ਜ਼ਿਕਰਯੋਗ ਹੈ ਕਿ ਨਵੀਂ ਦਿੱਲੀ ਨੇ ਪਾਕਿਸਤਾਨ ਆਧਾਰਿਤ ਦਹਿਸ਼ਤਗਰਦਾਂ ਨੂੰ ਸੰਯੁਕਤ ਰਾਸ਼ਟਰ ਵਿੱਚ ਬਲੈਕਲਿਸਟ ਕੀਤੇ ਜਾਣ ਲਈ ਕਈ ਵਾਰ ਕੋੋਸ਼ਿਸ਼ਾਂ ਕੀਤੀਆਂ ਹਨ, ਪਰ ਚੀਨ ਆਪਣੀ ਵੀਟੋ ਤਾਕਤ ਦੇ ਸਿਰ ’ਤੇ ਲਗਾਤਾਰ ਇਨ੍ਹਾਂ ਨੂੰ ਨਾਕਾਮ ਕਰ ਦਿੰਦਾ ਹੈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧ ਰੁਚਿਰਾ ਕੰਬੋਜ ਨੇ ਕਿਹਾ ਕਿ ਚੀਨ ਦੀ ਇਸ ਪੇਸ਼ਕਦਮੀ ਕਰ ਕੇ ਦਹਿਸ਼ਤਗਰਦ ਖੁੱਲ੍ਹੇਆਮ ਘੁੰਮ ਰਹੇ ਹਨ ਤੇ ਉਹ ਸਰਹੱਦ ਪਾਰੋਂ ਲਗਾਤਾਰ ਭਾਰਤ ’ਤੇ ਹਮਲੇ ਕਰ ਰਹੇ ਹਨ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All