ਕਾਬੁਲ, 9 ਮਈ
ਅਫ਼ਗਾਨਿਸਤਾਨ ਦੀ ਰਾਜਧਾਨੀ ਵਿਚ ਲੜਕੀਆਂ ਦੇ ਸਕੂਲ ਦੇ ਬਾਹਰ ਹੋਏ ਭਿਆਨਕ ਬੰਬ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ 58 ਹੋ ਗਈ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਮਾਰਨ ਵਾਲਿਆਂ ਵਿੱਚ ਬਹੁਤੇ 11 ਤੋਂ 15 ਸਾਲ ਦੀਆਂ ਕੁੜੀਆਂ ਹਨ। ਮੰਤਰਾਲੇ ਨੇ ਦੱਸਿਆ ਕਿ ਇਸ ਹਮਲੇ ਵਿੱਚ ਜ਼ਖ਼ਮੀਆਂ ਦੀ ਗਿਣਤੀ 100 ਨੂੰ ਪਾਰ ਕਰ ਗਈ ਹੈ।