ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਕਿ-ਅਫ਼ਗ਼ਾਨ ਸ਼ਾਂਤੀ ਵਾਰਤਾ ਨਾਕਾਮ

ਇਸਤਾਂਬੁਲ (ਤੁਰਕੀ) ਵਿੱਚ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ ਦਰਮਿਆਨ ਸ਼ਾਂਤੀ ਵਾਰਤਾ ਬਿਨਾਂ ਕਿਸੇ ਸਮਝੌਤੇ ਦੇ ਖ਼ਤਮ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਧਿਰਾਂ ਸਰਹੱਦੀ ਤਣਾਅ ਘਟਾਉਣ ਅਤੇ ਜੰਗਬੰਦੀ ਬਰਕਰਾਰ ਰੱਖਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗੱਲਬਾਤ ਟੁੱਟਣ ਲਈ ਇੱਕ-ਦੂਜੇ ਨੂੰ...
Advertisement

ਇਸਤਾਂਬੁਲ (ਤੁਰਕੀ) ਵਿੱਚ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ ਦਰਮਿਆਨ ਸ਼ਾਂਤੀ ਵਾਰਤਾ ਬਿਨਾਂ ਕਿਸੇ ਸਮਝੌਤੇ ਦੇ ਖ਼ਤਮ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਧਿਰਾਂ ਸਰਹੱਦੀ ਤਣਾਅ ਘਟਾਉਣ ਅਤੇ ਜੰਗਬੰਦੀ ਬਰਕਰਾਰ ਰੱਖਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗੱਲਬਾਤ ਟੁੱਟਣ ਲਈ ਇੱਕ-ਦੂਜੇ ਨੂੰ ਜ਼ਿੰਮੇਵਾਰ ਠਹਿਰਾ ਰਹੀਆਂ ਹਨ। ਦੋਵਾਂ ਮੁਲਕਾਂ ਦਰਮਿਆਨ ਹਾਲੀਆ ਹਫ਼ਤਿਆਂ ਵਿੱਚ ਘਾਤਕ ਸਰਹੱਦੀ ਜੰਗ ਤੋਂ ਬਾਅਦ ਤਣਾਅ ਵਧਿਆ ਹੈ। ਇਸ ਟਕਰਾਅ ਦੌਰਾਨ ਦਰਜਨਾਂ ਫੌਜੀਆਂ ਅਤੇ ਆਮ ਨਾਗਰਿਕਾਂ ਦੀ ਮੌਤ ਹੋ ਗਈ ਸੀ। ਕਾਬੁਲ ’ਚ 9 ਅਕਤੂਬਰ ਨੂੰ ਹੋਏ ਧਮਾਕਿਆਂ ਤੋਂ ਬਾਅਦ ਹਿੰਸਾ ਭੜਕ ਗਈ ਸੀ। ਅਫ਼ਗ਼ਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਇਨ੍ਹਾਂ ਨੂੰ ਪਾਕਿਸਤਾਨ ਦੇ ਡਰੋਨ ਹਮਲੇ ਕਿਹਾ ਸੀ ਅਤੇ ਬਦਲਾ ਲੈਣ ਦੀ ਸਹੁੰ ਖਾਧੀ ਸੀ। 19 ਅਕਤੂਬਰ ਨੂੰ ਜੰਗਬੰਦੀ ਲਈ ਕਤਰ ਦੀ ਸਾਲਸੀ ਤੋਂ ਬਾਅਦ ਦੋਵਾਂ ਧਿਰਾਂ ਦਰਮਿਆਨ ਤਣਾਅ ਕੁਝ ਘਟਿਆ ਸੀ। ਅਫ਼ਗ਼ਾਨਿਸਤਾਨ ਸਰਕਾਰ ਦੇ ਬੁਲਾਰੇ ਜ਼ਬੀਉੱਲਾਹ ਮੁਜਾਹਿਦ ਨੇ ਗੱਲਬਾਤ ਟੁੱਟਣ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ, ‘‘ਸ਼ਾਂਤੀ ਵਾਰਤਾ ਦੌਰਾਨ ਪਾਕਿਸਤਾਨ ਦੀਆਂ ਮੰਗਾਂ ਗ਼ੈਰ-ਵਾਜਿਬ ਸਨ ਅਤੇ ਗੱਲਬਾਤ ਅੱਗੇ ਨਹੀਂ ਵਧ ਸਕੀ।’’ ਕੰਧਾਰ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘‘ਅਫ਼ਗਾਨਿਸਤਾਨ (ਖੇਤਰ ਵਿੱਚ) ਅਸੁਰੱਖਿਆ ਨਹੀਂ ਚਾਹੁੰਦਾ ਅਤੇ ਜੰਗ ਵਿੱਚ ਸ਼ਾਮਲ ਹੋਣਾ ਸਾਡੀ ਪਹਿਲੀ ਪਸੰਦ ਨਹੀਂ। ਜੇ ਜੰਗ ਸ਼ੁਰੂ ਹੁੰਦੀ ਹੈ ਤਾਂ ਸਾਨੂੰ ਆਪਣਾ ਬਚਾਅ ਕਰਨ ਦਾ ਅਧਿਕਾਰ ਹੈ।’’

Advertisement
Advertisement
Show comments