DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Pakistan: ਖ਼ੈਬਰ ਪਖ਼ਤੂਨਖ਼ਵਾ ਵਿੱਚ ਸੁਰੱਖਿਆ ਬਲਾਂ ਦੀਆਂ ਕਾਰਵਾਈਆਂ ਦੌਰਾਨ 24 ਅਤਿਵਾਦੀ ਢੇਰ

ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਸੁਰੱਖਿਆ ਬਲਾਂ ਦੀ ਕੀਤੀ ਸ਼ਲਾਘਾ

  • fb
  • twitter
  • whatsapp
  • whatsapp
Advertisement

ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਵਿੱਚ ਖ਼ੁਫੀਆ ਜਾਣਕਾਰੀ ਦੇ ਅਧਾਰ 'ਤੇ ਚਲਾਈਆਂ ਗਈਆਂ ਕਈ ਕਾਰਵਾਈਆਂ ਵਿੱਚ 24 ਅਤਿਵਾਦੀ ਮਾਰੇ ਗਏ ਹਨ। ਫ਼ੌਜ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਫ਼ੌਜ ਦੇ ਮੀਡੀਆ ਸੈੱਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਕਾਰਵਾਈਆਂ ਪਿਛਲੇ 24 ਘੰਟਿਆਂ ਦੌਰਾਨ ਅਸ਼ਾਂਤ ਬੰਨੂ ਜ਼ਿਲ੍ਹੇ ਅਤੇ ਉਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਚਲਾਈਆਂ ਗਈਆਂ।

Advertisement

ਬਿਆਨ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਕਾਰਵਾਈਆਂ ਦੌਰਾਨ 24 ਅਤਿਵਾਦੀ ਮਾਰੇ ਗਏ ਅਤੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ। ਬਿਆਨ ਅਨੁਸਾਰ, ਮਾਰੇ ਗਏ ਅਤਿਵਾਦੀ ਕਈ ਦਹਿਸ਼ਤਗਰਦੀ ਗਤੀਵਿਧੀਆਂ ਅਤੇ ਆਮ ਲੋਕਾਂ ਦੇ ਕਤਲ ਦੇ ਮਾਮਲਿਆਂ ਵਿੱਚ ਸ਼ਾਮਲ ਸਨ।

Advertisement

ਇਸ ਦੌਰਾਨ, ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਬਿਆਨ ਜਾਰੀ ਕਰਕੇ "ਸਫ਼ਲ ਕਾਰਵਾਈਆਂ" ਲਈ ਸੁਰੱਖਿਆ ਬਲਾਂ ਦੀ ਸ਼ਲਾਘਾ ਕੀਤੀ।

ਉੱਥੇ ਹੀ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਵੀ ਇਨ੍ਹਾਂ ਕਾਰਵਾਈਆਂ ਲਈ ਸੁਰੱਖਿਆ ਬਲਾਂ ਦੀ ਤਾਰੀਫ਼ ਕੀਤੀ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ, ਨਕਵੀ ਨੇ ਕਿਹਾ ਕਿ ਖ਼ੈਬਰ ਪਖ਼ਤੂਨਖ਼ਵਾ ਵਿੱਚ ਅਮਨ-ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਲਈ ਖ਼ੁਫੀਆ ਜਾਣਕਾਰੀ ਦੇ ਅਧਾਰ 'ਤੇ ਚਲਾਈਆਂ ਗਈਆਂ ਇਹ ਕਾਰਵਾਈਆਂ ਜ਼ਰੂਰੀ ਹਨ।

Advertisement
×