DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Pakistan: ਆਤਮਘਾਤੀ ਧਮਾਕੇ ਦੇ ਮਾਮਲੇ 'ਚ ਅਧਿਕਾਰੀਆਂ ਨੇ ਅਫ਼ਗਾਨ ਨਾਗਰਿਕ ਵਜੋਂ ਕੀਤੀ ਇੱਕ ਹਮਲਾਵਰ ਦੀ ਪਛਾਣ

'ਇੱਤੇਹਾਦ-ਉਲ-ਮੁਜਾਹਿਦੀਨ' ਸੰਗਠਨ ਨੇ ਲਈ ਜ਼ਿੰਮੇਵਾਰੀ; ਸਰਹੱਦ-ਪਾਰ ਦੇ ਸਬੰਧਾਂ ਦੀ ਜਾਂਚ ਸ਼ੁਰੂ

  • fb
  • twitter
  • whatsapp
  • whatsapp
featured-img featured-img
REUTERS FILES
Advertisement
ਉੱਤਰ-ਪੱਛਮੀ ਪਾਕਿਸਤਾਨ ਦੀ ਇੱਕ ਮਸਜਿਦ ਵਿੱਚ ਹੋਏ ਆਤਮਘਾਤੀ ਬੰਬ ਧਮਾਕੇ ਦੀਆਂ ਤਾਰਾਂ ਅਫ਼ਗਾਨਿਸਤਾਨ ਨਾਲ ਜੁੜੀਆਂ ਪਾਈਆਂ ਗਈਆਂ ਹਨ ਅਤੇ ਜਾਂਚਕਰਤਾਵਾਂ ਨੇ ਹਮਲਾਵਰਾਂ ਵਿੱਚੋਂ ਇੱਕ ਦੀ ਪਛਾਣ ਅਫ਼ਗਾਨ ਨਾਗਰਿਕ ਵਜੋਂ ਕੀਤੀ ਹੈ। ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਦੇ ਕੋਹਾਟ ਜ਼ਿਲ੍ਹੇ ਵਿੱਚ, ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਕੱਟੜਪੰਥੀਆਂ ਨੇ ਇੱਕ ਮਸਜਿਦ ਨੇੜੇ ਵਿਸਫੋਟਕਾਂ ਨਾਲ ਭਰੇ ਵਾਹਨ ਵਿੱਚ ਧਮਾਕਾ ਕੀਤਾ ਅਤੇ ਨੇੜੇ ਹੀ ਸਥਿਤ ਪੁਲੀਸ ਟਿਕਾਣਿਆਂ 'ਤੇ ਹਮਲਾ ਕਰ ਦਿੱਤਾ।

Advertisement

ਇਸ ਧਮਾਕੇ ਵਿੱਚ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ ਅਤੇ 103 ਲੋਕ ਜ਼ਖ਼ਮੀ ਹੋ ਗਏ। ਮਾਰੇ ਜਾਣ ਅਤੇ ਜ਼ਖ਼ਮੀ ਹੋਣ ਵਾਲਿਆਂ ਵਿੱਚ ਜ਼ਿਆਦਾਤਰ ਪੁਲੀਸ ਮੁਲਾਜ਼ਮ ਸਨ ਜੋ ਮਸਜਿਦ ਵਿੱਚ ਜੁਮੇ ਦੀ ਨਮਾਜ਼ ਪੜ੍ਹ ਰਹੇ ਸਨ।

Advertisement

ਜਾਂਚ ਟੀਮ ਦੇ ਇੱਕ ਮੈਂਬਰ ਅਨੁਸਾਰ, ਹਮਲਾਵਰਾਂ ਵਿੱਚੋਂ ਇੱਕ ਦੀ ਪਛਾਣ ਅਫ਼ਗਾਨ ਨਾਗਰਿਕ ਵਜੋਂ ਹੋਈ ਹੈ, ਜਦੋਂ ਕਿ ਦੂਜੇ ਹਮਲਾਵਰ ਦੀ ਪਛਾਣ ਕਰਨ ਦੀ ਪ੍ਰਕਿਰਿਆ ਜਾਰੀ ਹੈ। ਪੁਲੀਸ, ਅਤਿਵਾਦ ਵਿਰੋਧੀ ਵਿਭਾਗ, ਇਲੀਟ ਫੋਰਸ ਅਤੇ ਸੁਰੱਖਿਆ ਬਲ ਮਿਲ ਕੇ ਹਮਲਾਵਰਾਂ ਦੀ ਪਛਾਣ ਤੇ ਉਨ੍ਹਾਂ ਦੇ ਸੰਭਾਵੀ ਸਰਹੱਦ-ਪਾਰ ਸਬੰਧਾਂ ਦੀ ਜਾਂਚ ਕਰ ਰਹੇ ਹਨ। ਸੁਰੱਖਿਆ ਸੂਤਰਾਂ ਅਨੁਸਾਰ, ਕੱਟੜਪੰਥੀ ਨੈੱਟਵਰਕ ਦਾ ਪਤਾ ਲਗਾਉਣ ਅਤੇ ਇਸ ਵਿੱਚ ਮਦਦ ਕਰਨ ਵਾਲਿਆਂ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ।

ਸ਼ੁੱਕਰਵਾਰ ਨੂੰ ਹੋਏ ਇਸ ਹਮਲੇ ਦੀ ਜ਼ਿੰਮੇਵਾਰੀ 'ਇੱਤੇਹਾਦ-ਉਲ-ਮੁਜਾਹਿਦੀਨ ਪਾਕਿਸਤਾਨ' ਨਾਮਕ ਇੱਕ ਕੱਟੜਪੰਥੀ ਸਮੂਹ ਨੇ ਲਈ ਸੀ।

Advertisement
×