ਇਸਲਾਮਾਬਾਦ, 26 ਨਵੰਬਰ
ਪਾਕਿਸਤਾਨ ’ਚ ਵਿਰੋਧੀ ਧਿਰ ਦੇ ਆਗੂ ਬਿਲਾਵਲ ਭੁੱਟੋ ਜ਼ਰਦਾਰੀ (32) ਨੂੰ ਕਰੋਨਾ ਹੋ ਗਿਆ ਹੈ। ਪਾਕਿਸਤਾਨ ਪੀਪਲਜ਼ ਪਾਰਟੀ ਦੇ ਆਗੂ ਅਤੇ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੇ ਫਰਜ਼ੰਦ ਲਾਗ ਤੋਂ ਪੀੜਤ ਹੋਣ ਮਗਰੋਂ ਇਕਾਂਤਵਾਸ ’ਚ ਹਨ। ਉਨ੍ਹਾਂ ’ਚ ਲਾਗ ਦੇ ਮਾਮੂਲੀ ਲੱਛਣ ਨਜ਼ਰ ਆਏ ਹਨ। ਬਿਲਾਵਲ ਨੇ ਟਵੀਟ ਕਰਕੇ ਕਿਹਾ ਕਿ ਉਹ ਘਰ ਤੋਂ ਕੰਮ ਕਰਨਾ ਜਾਰੀ ਰੱਖਣਗੇ ਅਤੇ ਪਾਰਟੀ ਦੇ ਸਥਾਪਨਾ ਦਿਵਸ ਨੂੰ ਵੀਡੀਓ ਲਿੰਕ ਰਾਹੀਂ ਸੰਬੋਧਨ ਕਰਨਗੇ। ਉਨ੍ਹਾਂ ਲੋਕਾਂ ਨੂੰ ਮਾਸਕ ਪਹਿਨਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਛੇਤੀ ਹੀ ਸਿਹਤਯਾਬ ਹੋ ਕੇ ਆਉਣਗੇ।
-ਪੀਟੀਆਈ