DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਕਿਸਤਾਨ ਵੱਲੋਂ ਸਿੱਖ ਸੰਗਤ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਦਾ ਦਾਅਵਾ

ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਉਣ ਅਗਲੇ ਮਹੀਨੇ ਗੁਆਂਢੀ ਦੇਸ਼ ਜਾਵੇਗਾ ਸਿੱਖ ਜਥਾ; ਉੱਚ ਅਧਿਕਾਰੀਆਂ ਵੱਲੋਂ ਸੁਰੱਖਿਆ ਤੇ ਸਮਾਗਮਾਂ ਦੇ ਪ੍ਰਬੰਧਾਂ ਦੀ ਸਮੀਖਿਆ

  • fb
  • twitter
  • whatsapp
  • whatsapp
Advertisement
ਪਾਕਿਸਤਾਨੀ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਅਗਲੇ ਮਹੀਨੇ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਅੱਜ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਿੱਚ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈ ਟੀ ਪੀ ਬੀ) ਦੇ ਚੇਅਰਮੈਨ ਸਾਜਿਦ ਮਹਿਮੂਦ ਚੌਹਾਨ, ਪੰਜਾਬ ਦੇ ਗ੍ਰਹਿ ਸਕੱਤਰ ਅਹਿਮਦ ਜਾਵੇਦ ਕਾਜ਼ੀ ਅਤੇ ਸੀਨੀਅਰ ਪੁਲੀਸ ਅਧਿਕਾਰੀ ਸ਼ਾਮਲ ਹੋਏ।ਮੀਟਿੰਗ ਤੋਂ ਬਾਅਦ ਈ ਟੀ ਪੀ ਬੀ ਦੇ ਤਰਜਮਾਨ ਗੁਲਾਮ ਮੋਹੀਊਦੀਨ ਨੇ ਕਿਹਾ, ‘ਮੀਟਿੰਗ ਵਿੱਚ ਦੱਸਿਆ ਗਿਆ ਕਿ ਯਾਤਰੀਆਂ ਲਈ ਸਖ਼ਤ ਸੁਰੱਖਿਆ, ਡਾਕਟਰੀ ਸਹੂਲਤਾਂ, ਆਵਾਜਾਈ ਅਤੇ ਵਧੀਆ ਰਿਹਾਇਸ਼ ਨੂੰ ਯਕੀਨੀ ਬਣਾਇਆ ਜਾਵੇਗਾ। ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿੱਚ ਗੈਸ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਵੀ ਯਕੀਨੀ ਬਣਾਈ ਜਾਵੇਗੀ।’

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਮਾਗਮ 4 ਤੋਂ 14 ਨਵੰਬਰ ਤੱਕ ਹੋਣਗੇ। ਮੁੱਖ ਸਮਾਗਮ 5 ਨਵੰਬਰ ਨੂੰ ਲਾਹੌਰ ਤੋਂ 80 ਕਿਲੋਮੀਟਰ ਦੂਰ ਨਨਕਾਣਾ ਸਾਹਿਬ ਵਿੱਚ ਗੁਰਦੁਆਰਾ ਜਨਮ ਅਸਥਾਨ ’ਚ ਹੋਵੇਗਾ। ਮੀਟਿੰਗ ਵਿੱਚ ਦੱਸਿਆ ਗਿਆ, ‘ਇਨ੍ਹਾਂ ਸਮਾਗਮਾਂ ਵਿੱਚ ਦੁਵੱਲੇ ਸਮਝੌਤੇ ਤਹਿਤ ਭਾਰਤ ਦੇ 3,000 ਸ਼ਰਧਾਲੂਆਂ ਸਮੇਤ ਦੁਨੀਆ ਭਰ ਤੋਂ ਹਜ਼ਾਰਾਂ ਸ਼ਰਧਾਲੂ ਸ਼ਿਰਕਤ ਕਰਨਗੇ।’

Advertisement

ਇਸ ਦੌਰਾਨ ਈ ਟੀ ਪੀ ਬੀ ਦੇ ਮੁਖੀ ਸਾਜਿਦ ਮਹਿਮੂਦ ਚੌਹਾਨ ਨੇ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਵਿਚਾਲੇ ਮੌਜੂਦਾ ਤਣਾਅ ਦੇ ਬਾਵਜੂਦ ਬੋਰਡ ਸਿੱਖ ਮਹਿਮਾਨਾਂ ਦੀ ਪੂਰੀ ਮਹਿਮਾਨਨਿਵਾਜ਼ੀ ਕਰੇਗਾ। ਸੰਗਤ ਪੰਜਾਬ ਵਿੱਚ ਕਰਤਾਰਪੁਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਦੇ ਦਰਸ਼ਨ ਵੀ ਕਰੇਗੀ।

Advertisement

ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਮਈ ਮਹੀਨੇ ਤੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਪੈਦਾ ਹੋਏ ਤਣਾਅ ਕਾਰਨ ਯਾਤਰਾ ਪਾਬੰਦੀਆਂ ਕਾਰਨ ਕੋਈ ਵੀ ਭਾਰਤੀ ਸ਼ਰਧਾਲੂ ਪਾਕਿਸਤਾਨ ਨਹੀਂ ਆਇਆ। ਇਸ ਤੋਂ ਪਹਿਲਾਂ ਰਮੇਸ਼ ਸਿੰਘ ਅਰੋੜਾ ਅਤੇ ਸਥਾਨਕ ਸਿੱਖ ਸੰਸਥਾ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ ਯਾਤਰੀਆਂ ਨੂੰ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਪਾਕਿਸਤਾਨ ਆਉਣ ਦੀ ਇਜਾਜ਼ਤ ਦੇਵੇ।

ਸੰਗਤ ਲਈ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ

ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸ਼ਰਧਾਲੂਆਂ ਨੂੰ ਵਧੀਆ ਤੋਂ ਵਧੀਆ ਸਹੂਲਤਾਂ ਦੇਣ ਲਈ ਸਮੇਂ ਸਿਰ ਪ੍ਰਬੰਧ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਸੰਘੀ ਜਾਂਚ ਏਜੰਸੀ ਨੂੰ ਵਾਹਗਾ ਸਰਹੱਦ ’ਤੇ ਇਮੀਗ੍ਰੇਸ਼ਨ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵਾਧੂ ਕਾਊਂਟਰ ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਦੇ ਨੇੜੇ ਸਿੱਖ ਧਰਮ ਵਿੱਚ ਮਨਾਹੀ ਵਾਲੀਆਂ ਵਸਤਾਂ ਦੀ ਵਿਕਰੀ ’ਤੇ ਪਾਬੰਦੀ ਹੋਵੇਗੀ।

Advertisement
×