ਪਾਕਿਸਤਾਨ: ਲਾਹੌਰ ਵਿੱਚ ਕੱਟੜਪੰਥੀ ਇਸਲਾਮੀ ਪਾਰਟੀ ਦੇ ਮੈਂਬਰਾਂ ਅਤੇ ਪੁਲੀਸ ਦਰਮਿਆਨ ਝੜਪ; ਕਈ ਜ਼ਖਮੀ
Several injured after clashes between radical Islamist party members, police in Pakistan's Lahore ਇਜ਼ਰਾਈਲ ਵਿਰੋਧੀ ਪ੍ਰਦਰਸ਼ਨ ਦੇ ਮੁੱਦੇ ’ਤੇ ਪਾਕਿਸਤਾਨ ਦੇ ਲਾਹੌਰ ਵਿਚ ਪੁਲੀਸ ਅਤੇ ਕੱਟੜਪੰਥੀ ਇਸਲਾਮੀ ਪਾਰਟੀ ਦੇ ਮੈਂਬਰਾਂ ਦਰਮਿਆਨ ਹਿੰਸਕ ਝੜਪਾਂ ਹੋਈਆਂ ਜਿਸ ਵਿਚ ਦਰਜਨਾਂ ਲੋਕ ਜ਼ਖਮੀ ਹੋ ਗਏ। ਇਹ ਜਾਣਕਾਰੀ ਅੱਜ ਪੁਲੀਸ ਨੇ ਸਾਂਝੀ ਕੀਤੀ ਹੈ।
ਤਹਿਰੀਕ-ਏ-ਲਬੈਇਕ ਪਾਕਿਸਤਾਨ (ਟੀਐਲਪੀ) ਵਲੋਂ ਇਸਲਾਮਾਬਾਦ ਵਿੱਚ ਅਮਰੀਕੀ ਦੂਤਾਵਾਸ ਦੇ ਬਾਹਰ ਇਜ਼ਰਾਈਲ ਵਿਰੋਧੀ ਪ੍ਰਦਰਸ਼ਨ ਕਰਨ ਦੇ ਐਲਾਨ ਤੋਂ ਬਾਅਦ ਪਾਕਿ ਪੰਜਾਬ ਪੁਲੀਸ ਨੇ ਇਸ ਦੇ ਮੁਖੀ ਸਾਦ ਹੁਸੈਨ ਰਿਜ਼ਵੀ ਨੂੰ ਗ੍ਰਿਫਤਾਰ ਕਰਨ ਲਈ ਇੱਥੇ ਟੀਐਲਪੀ ਹੈੱਡਕੁਆਰਟਰ ਵਿੱਚ ਛਾਪਾ ਮਾਰਿਆ।
ਪੰਜਾਬ ਪੁਲੀਸ ਵੱਲੋਂ ਕਾਰਵਾਈ ਸ਼ੁਰੂ ਕਰਨ ਤੋਂ ਬਾਅਦ ਬੁੱਧਵਾਰ ਦੇਰ ਰਾਤ ਸ਼ਹਿਰ ਵਿੱਚ ਹਿੰਸਾ ਭੜਕ ਗਈ ਸੀ। ਅਧਿਕਾਰੀ ਨੇ ਕਿਹਾ ਕਿ ਪੁਲੀਸ ਨੇ ਟੀਐਲਪੀ ਮੁਖੀ ਖਿਲਾਫ ਗ੍ਰਿਫਤਾਰੀ ਵਾਰੰਟ ਨੂੰ ਲਾਗੂ ਕਰਨ ਲਈ ਯਤੀਮ ਖਾਨਾ, ਲਾਹੌਰ ਸਥਿਤ ਟੀਐਲਪੀ ਹੈੱਡਕੁਆਰਟਰ ਉੱਤੇ ਛਾਪਾ ਮਾਰਿਆ ਪਰ ਉਨ੍ਹਾਂ ’ਤੇ ਹਮਲਾ ਕੀਤਾ ਗਿਆ। ਇਸ ਦੌਰਾਨ ਗੁੱਸੇ ਵਿੱਚ ਆਏ ਟੀਐਲਪੀ ਵਰਕਰਾਂ ਨੇ ਪੁਲੀਸ ਕਰਮਚਾਰੀਆਂ ’ਤੇ ਪੱਥਰਾਂ ਅਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕੀਤਾ। ਇਸ ਖੇਤਰ ਵਿੱਚ ਤਣਾਅ ਬਣਿਆ ਹੋਇਆ ਹੈ। ਪੀਟੀਆਈ