ਪਾਕਿਸਤਾਨ: ਬੇਅਦਬੀ ਕਾਨੂੰਨਾਂ ਦੀ ਦੁਰਵਰਤੋਂ ਦੀ ਜਾਂਚ ਲਈ ਬਣੇਗਾ ਕਮਿਸ਼ਨ
ਪਾਕਿਸਤਾਨ ਦੀ ਇੱਕ ਅਦਾਲਤ ਨੇ ਕੇਂਦਰ ਸਰਕਾਰ ਨੂੰ ਦੇਸ਼ ਦੇ ਵਿਵਾਦਤ ਬੇਅਦਬੀ ਸਬੰਧੀ ਕਾਨੂੰਨਾਂ ਦੀ ਕਥਿਤ ਦੁਰਵਰਤੋਂ ਦੀ ਜਾਂਚ ਲਈ 30 ਦਿਨਾਂ ਅੰਦਰ ਇੱਕ ਜਾਂਚ ਕਮਿਸ਼ਨ ਗਠਿਤ ਕਰਨ ਦਾ ਨਿਰਦੇਸ਼ ਦਿੱਤਾ ਹੈ। ਪਾਕਿਸਤਾਨ ’ਚ ਬੇਅਦਬੀ ਸਬੰਧੀ ਕਾਨੂੰਨਾਂ ਨੂੰ ਲੈ ਕੇ...
Advertisement
ਪਾਕਿਸਤਾਨ ਦੀ ਇੱਕ ਅਦਾਲਤ ਨੇ ਕੇਂਦਰ ਸਰਕਾਰ ਨੂੰ ਦੇਸ਼ ਦੇ ਵਿਵਾਦਤ ਬੇਅਦਬੀ ਸਬੰਧੀ ਕਾਨੂੰਨਾਂ ਦੀ ਕਥਿਤ ਦੁਰਵਰਤੋਂ ਦੀ ਜਾਂਚ ਲਈ 30 ਦਿਨਾਂ ਅੰਦਰ ਇੱਕ ਜਾਂਚ ਕਮਿਸ਼ਨ ਗਠਿਤ ਕਰਨ ਦਾ ਨਿਰਦੇਸ਼ ਦਿੱਤਾ ਹੈ।
ਪਾਕਿਸਤਾਨ ’ਚ ਬੇਅਦਬੀ ਸਬੰਧੀ ਕਾਨੂੰਨਾਂ ਨੂੰ ਲੈ ਕੇ ਸਵਾਲ ਉਠਦੇ ਰਹੇ ਹਨ ਕਿਉਂਕਿ ਅਜਿਹੇ ਮਾਮਲਿਆਂ ’ਚ ਅਕਸਰ ਭੀੜ ਕਾਨੂੰਨੀ ਪ੍ਰਕਿਰਿਆ ਦੀ ਪ੍ਰਵਾਹ ਕੀਤੇ ਬਿਨਾਂ ਲੋਕਾਂ ਨੂੰ ਨਿਸ਼ਾਨਾ ਬਣਾਉਂਦੀ ਹੈ। ਇਸਲਾਮਾਬਾਦ ਹਾਈ ਕੋਰਟ (ਆਈਐੱਚਸੀ) ਦੇ ਜੱਜ ਸਰਦਾਰ ਐਜਾਜ਼ ਇਸਹਾਕ ਖਾਨ ਨੇ ਇਨ੍ਹਾਂ ਕਾਨੂੰਨਾਂ ਦੀ ਦੁਰਵਰਤੋਂ ਦੀ ਜਾਂਚ ਲਈ ਅੱਜ ਇੱਕ ਜਾਂਚ ਕਮਿਸ਼ਨ ਗਠਿਤ ਕਰਨ ਦਾ ਹੁਕਮ ਦਿੱਤਾ।
Advertisement
Advertisement