DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪਾਕਿਸਤਾਨ ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਮਸਜਿਦ ਨੂੰ ਢਾਹੇ ਜਾਣ ਦੀ ਕੀਤੀ ਨਿਖ਼ੇਧੀ

ਪਾਕਿਸਤਾਨ ਨੇ ਕੌਮਾਂਤਰੀ ਭਾਈਚਾਰੇ ਨੂੰ ਵੀ ਇਸ ਘਟਨਾ ਦਾ ਨੋਟਿਸ ਲੈਣ ਦੀ ਕੀਤੀ ਅਪੀਲ

  • fb
  • twitter
  • whatsapp
  • whatsapp
Advertisement

ਪਾਕਿਸਤਾਨ ਨੇ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਇੱਕ ਮਸਜਿਦ ਨੂੰ ਢਾਹੇ ਜਾਣ ਦੀ ਨਿਖ਼ੇਧੀ ਕਰਦਿਆਂ ਇਸ ਨੂੰ "ਨਿੰਦਣਯੋਗ ਕਾਰਵਾਈ" ਕਰਾਰ ਦਿੱਤਾ।

ਸਹਾਰਨਪੁਰ ਵਿੱਚ ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਜ਼ਿਲ੍ਹਾ ਮੈਜਿਸਟਰੇਟ ਦੇ ਦਫ਼ਤਰ ਕੰਪਲੈਕਸ ਦੇ ਅੰਦਰ ਬਣੀ ਇੱਕ ਮਸਜਿਦ ਨੂੰ ਢਾਹ ਦਿੱਤਾ। ਅਦਾਲਤ ਨੇ ਪ੍ਰਸ਼ਾਸਨ ਦੇ ਇਸ ਦਾਅਵੇ ਨੂੰ ਬਰਕਰਾਰ ਰੱਖਿਆ ਸੀ ਕਿ ਇਹ ਢਾਂਚਾ ਸਰਕਾਰੀ ਜ਼ਮੀਨ 'ਤੇ ਅਣਅਧਿਕਾਰਤ ਕਬਜ਼ਾ ਸੀ।

Advertisement

ਭਾਰਤ ਵਿੱਚ ਵਿਰੋਧੀ ਆਗੂਆਂ ਅਤੇ ਮੁਸਲਿਮ ਸੰਗਠਨਾਂ ਦੁਆਰਾ ਇਸ ਕਾਰਵਾਈ ਦੀ ਆਲੋਚਨਾ ਕੀਤੀ ਗਈ। ਉਨ੍ਹਾਂ ਨੇ ਕਾਰਵਾਈ ਦੇ ਤਰੀਕੇ ਅਤੇ ਸਮੇਂ 'ਤੇ ਸਵਾਲ ਉਠਾਏ, ਜਦੋਂ ਕਿ ਪ੍ਰਸ਼ਾਸਨ ਨੇ ਕਿਹਾ ਕਿ ਇਹ ਅਦਾਲਤ ਦੇ ਹੁਕਮਾਂ ਤੋਂ ਬਾਅਦ ਕੀਤਾ ਗਿਆ ਸੀ।

Advertisement

ਉੱਥੇ ਹੀ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਇੱਕ ਇਤਿਹਾਸਕ ਇਸਲਾਮੀ ਇਬਾਦਤਗਾਹ ਨੂੰ ਢਾਹੁਣ ਦੀ ਇਹ ਨਿੰਦਣਯੋਗ ਕਾਰਵਾਈ ਉਸ ਵੱਡੀ ਮੁਹਿੰਮ ਦਾ ਹੀ ਇੱਕ ਹਿੱਸਾ ਹੈ, ਜਿਸ ਰਾਹੀਂ ਇਸਲਾਮੀ ਵਿਰਸੇ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪਾਕਿਸਤਾਨ ਨੇ ਕੌਮਾਂਤਰੀ ਭਾਈਚਾਰੇ ਨੂੰ ਵੀ ਇਸ ਘਟਨਾ ਦਾ ਨੋਟਿਸ ਲੈਣ ਦੀ ਅਪੀਲ ਕੀਤੀ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤੀ ਅਧਿਕਾਰੀਆਂ ਨੂੰ ਧਾਰਮਿਕ ਆਜ਼ਾਦੀ ਦੀ ਉਲੰਘਣਾ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।

ਸਹਾਰਨਪੁਰ ਮਸਜਿਦ ਦੇ ਆਲੇ ਦੁਆਲੇ ਵਿਵਾਦ ਸਰਕਾਰੀ ਜ਼ਮੀਨ 'ਤੇ ਢਾਂਚੇ ਦੇ ਸਥਾਨ ਨੂੰ ਲੈ ਕੇ ਸੀ। ਜੁਲਾਈ ਵਿੱਚ, ਸਿਟੀ ਮੈਜਿਸਟ੍ਰੇਟ ਦੀ ਅਦਾਲਤ ਨੇ ਇਹ ਫੈਸਲਾ ਸੁਣਾਇਆ ਕਿ ਇਹ ਸਰਕਾਰੀ ਜਾਇਦਾਦ 'ਤੇ ਅਣਅਧਿਕਾਰਤ ਕਬਜ਼ਾ ਹੈ ਅਤੇ ਇਸ ਨੂੰ ਢਾਹੁਣ ਦਾ ਹੁਕਮ ਦਿੱਤਾ। ਮਸਜਿਦ ਪ੍ਰਬੰਧਨ ਨੇ ਹੁਕਮ ਨੂੰ ਚੁਣੌਤੀ ਦਿੱਤੀ, ਪਰ ਜ਼ਿਲ੍ਹਾ ਜੱਜ ਦੀ ਅਦਾਲਤ ਨੇ ਬਾਅਦ ਵਿੱਚ ਉਨ੍ਹਾਂ ਦੀ ਅਪੀਲ ਨੂੰ ਖਾਰਜ ਕਰ ਦਿੱਤਾ।

Advertisement
×