DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Pakistan: ਰੈਲੀ ਦੌਰਾਨ ਹੋਏ ਆਤਮਘਾਤੀ ਹਮਲੇ 'ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 17 ਹੋਈ

ਹੁਣ ਤੱਕ ਕਿਸੇ ਵੀ ਸੰਗਠਨ ਨੇ ਨਹੀਂ ਲਈ ਹਮਲੇ ਦੀ ਜ਼ਿੰਮੇਵਾਰੀ

  • fb
  • twitter
  • whatsapp
  • whatsapp
featured-img featured-img
Inspector General of Police (IGP) Zulfiqar Hameed visits a boy who was among those injured in a suspected suicide bombing outside a police station, at a hospital in Swat district of Pakistan's Khyber Pakhtunkhwa province, Pakistan, August 3, 2026. REUTERS/Hazrat Ali Bacha
Advertisement

ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਰੈਲੀ ਦੌਰਾਨ ਪੁਲੀਸ ਥਾਣੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਤਮਘਾਤੀ ਹਮਲੇ ਵਿੱਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵਧ ਕੇ 17 ਹੋ ਗਈ ਹੈ। ਪੁਲੀਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲੀਸ ਦੇ ਅਨੁਸਾਰ, ਸਵਾਤ ਜ਼ਿਲ੍ਹੇ ਦੇ ਕਬਾਲ ਕਸਬੇ ਵਿੱਚ ਪੁਲੀਸ ਥਾਣੇ ਦੇ ਬਿਲਕੁਲ ਸਾਹਮਣੇ ਐਤਵਾਰ ਨੂੰ ਸਵਾਤ ਸ਼ਾਂਤੀ ਰੈਲੀ ਦੌਰਾਨ ਇਹ ਧਮਾਕਾ ਹੋਇਆ ਸੀ।

Advertisement

ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਨੂੰ ਹੋਏ ਆਤਮਘਾਤੀ ਹਮਲੇ ਵਿੱਚ ਪੰਜ ਸੁਰੱਖਿਆ ਕਰਮਚਾਰੀਆਂ ਸਮੇਤ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਸੀ, ਜਦੋਂ ਕਿ ਇੱਕ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋਏ ਸਨ।

Advertisement

ਪੁਲੀਸ ਨੇ ਸੋਮਵਾਰ ਨੂੰ ਦੱਸਿਆ ਕਿ ਹਸਪਤਾਲ ਵਿੱਚ ਇਲਾਜ ਦੌਰਾਨ ਤਿੰਨ ਹੋਰ ਜ਼ਖ਼ਮੀਆਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 17 ਹੋ ਗਈ ਹੈ। ਮ੍ਰਿਤਕਾਂ ਵਿੱਚ ਸੱਤ ਪੁਲੀਸ ਮੁਲਾਜ਼ਮ ਅਤੇ 10 ਆਮ ਨਾਗਰਿਕ ਸ਼ਾਮਲ ਹਨ।

ਪੁਲੀਸ ਮੁਤਾਬਕ, ਮਾਰੇ ਗਏ ਤਿੰਨੋਂ ਲੋਕ ਉਨ੍ਹਾਂ ਜ਼ਖ਼ਮੀਆਂ ਵਿੱਚ ਸ਼ਾਮਲ ਸਨ ਜਿਨ੍ਹਾਂ ਨੂੰ ਧਮਾਕੇ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਹੁਣ ਵੀ 12 ਜ਼ਖ਼ਮੀ ਸੈਦੂ ਸ਼ਰੀਫ਼ ਟੀਚਿੰਗ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ, ਜਿਨ੍ਹਾਂ ਵਿੱਚ ਅੱਠ ਪੁਲੀਸ ਮੁਲਾਜ਼ਮ ਅਤੇ ਚਾਰ ਆਮ ਨਾਗਰਿਕ ਸ਼ਾਮਲ ਹਨ।

ਹੁਣ ਤੱਕ ਕਿਸੇ ਵੀ ਸੰਗਠਨ ਜਾਂ ਵਿਅਕਤੀ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਸਵਾਤ ਸ਼ਾਂਤੀ ਰੈਲੀ ਦਾ ਆਯੋਜਨ ਸਥਾਨਕ ਕਬਾਇਲੀ ਕੌਂਸਲ 'ਸਵਾਤ ਅਮਨ ਜਿਰਗਾ' ਨੇ ਕੀਤਾ ਸੀ। ਰੈਲੀ ਵਿੱਚ ਸ਼ਾਮਲ ਲੋਕ ਖੇਤਰ ਵਿੱਚ ਸ਼ਾਂਤੀ ਦੀ ਮੰਗ ਨੂੰ ਲੈ ਕੇ ਨਾਅਰੇ ਲਾ ਰਹੇ ਸਨ ਅਤੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ।

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਸੀ ਕਿ ਪੁਲੀਸ ਦੀ ਨਾਕਾਮੀ ਕਾਰਨ ਪਿਛਲੇ ਕੁਝ ਮਹੀਨਿਆਂ ਵਿੱਚ ਇਲਾਕੇ ਦੀ ਸੁਰੱਖਿਆ ਸਥਿਤੀ ਵਿਗੜੀ ਹੈ।

Advertisement
×