ਪਾਕਿਸਤਾਨ: ਪੀਟੀਆਈ ਦਾ ਚੋਣ ਨਿਸ਼ਾਨ ਬਹਾਲ ਕਰਨ ਖ਼ਿਲਾਫ਼ ਅਪੀਲ ’ਤੇ ਫ਼ੈਸਲਾ ਰਾਖਵਾਂ
ਪਿਸ਼ਾਵਰ: ਪਿਸ਼ਾਵਰ ਹਾਈ ਕੋਰਟ ਨੇ ਅੱਜ ਪਾਕਿਸਤਾਨ ਚੋਣ ਕਮਿਸ਼ਨ (ਈਸੀਪੀ) ਦੀ ਇੱਕ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਚੋਣ ਕਮਿਸ਼ਨ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੀਆਂ ਜਥੇਬੰਦਕ ਚੋਣਾਂ ਦੇ ਐਲਾਨ ਨੂੰ ਮੁਅੱਤਲ ਕਰਨ ਦਾ ਆਪਣਾ ਫ਼ੈਸਲਾ ਹਾਈ ਕੋਰਟ ਵੱਲੋਂ ਰੱਦ...
Advertisement
ਪਿਸ਼ਾਵਰ: ਪਿਸ਼ਾਵਰ ਹਾਈ ਕੋਰਟ ਨੇ ਅੱਜ ਪਾਕਿਸਤਾਨ ਚੋਣ ਕਮਿਸ਼ਨ (ਈਸੀਪੀ) ਦੀ ਇੱਕ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਚੋਣ ਕਮਿਸ਼ਨ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੀਆਂ ਜਥੇਬੰਦਕ ਚੋਣਾਂ ਦੇ ਐਲਾਨ ਨੂੰ ਮੁਅੱਤਲ ਕਰਨ ਦਾ ਆਪਣਾ ਫ਼ੈਸਲਾ ਹਾਈ ਕੋਰਟ ਵੱਲੋਂ ਰੱਦ ਕਰਨ ਅਤੇ ਪਾਰਟੀ ਦਾ ਚੋਣ ਨਿਸ਼ਾਨ ਬਹਾਲ ਕਰਨ ਦੇ ਹੁਕਮ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ਦਾਖਲ ਕੀਤੀ ਸੀ ਜਿਸ ’ਤੇ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਪੀਟੀਆਈ ਦੀ ਚੋਣ ਨਿਸ਼ਾਨ ‘ਕ੍ਰਿਕਟ ਬੈਟ’ ਹੈ। ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਤਹਿਰੀਕ-ਏ-ਇਨਸਾਫ਼ ਪਾਰਟੀ ਆਪਣੇ ਚੋਣ ਨਿਸ਼ਾਨ ਨੂੰ ਲੈ ਕੇ ਬੇਯਕੀਨੀ ਦਾ ਸਾਹਮਣਾ ਕਰ ਰਹੀ ਹੈ, ਕਿਉਂਕਿ ਚੋਣ ਕਮਿਸ਼ਨ ਨੇ ਪਿਛਲੇ ਮਹੀਨੇ ਪਾਰਟੀ ਦੀਆਂ ਜਥੇਬੰਦਕ ਚੋਣਾਂ ਦੇ ਐਲਾਨ ਨੂੰ ਰੱਦ ਕਰ ਦਿੱਤਾ ਸੀ। -ਪੀਟੀਆਈ
Advertisement
Advertisement