ਪਿਸ਼ਾਵਰ, 13 ਜੁਲਾਈ
ਉੱਤਰੀ ਵਜ਼ੀਰਿਸਤਾਨ ਕਬਾਇਲੀ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਚਾਰ ਅਤਿਵਾਦੀ ਮਾਰੇ ਗਏ। ਫ਼ੌਜ ਦੇ ਮੀਡੀਆ ਵਿੰਗ ਆਈਐੱਸਪੀਆਰ ਨੇ ਇਹ ਜਾਣਕਾਰੀ ਦਿੱਤੀ। ਇਹ ਮੁਕਾਬਲਾ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਉੱਤਰੀ ਵਜ਼ੀਰਿਸਤਾਨ ਕਬਾਇਲੀ ਜ਼ਿਲ੍ਹੇ ਦੇ ਦੱਤਾ ਖੇਲ ਇਲਾਕੇ ਵਿੱਚ ਹੋਇਆ, ਜਿਸ ਵਿੱਚ ਚਾਰ ਅਤਿਵਾਦੀ ਮਾਰੇ ਗਏ। ਸੁਰੱਖਿਆ ਬਲਾਂ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਹਥਿਆਰ, ਅਸਲਾ ਅਤੇ ਹੋਰ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਹੈ। -ਪੀਟੀਆਈ