ਕਰਾਚੀ, 2 ਜੁਲਾਈ
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲੇ ਦੌਰਾਨ ਚਾਰ ਸੁਰੱਖਿਆ ਕਰਮੀ ਮਾਰੇ ਗਏ, ਜਦਕਿ ਜੁਆਬੀ ਕਾਰਵਾਈ ਦੌਰਾਨ ਇੱਕ ਅਤਿਵਾਦੀ ਵੀ ਢੇਰ ਹੋ ਗਿਆ। ਸ਼ੇਰਾਨੀ ਦੇ ਡਿਪਟੀ ਕਮਿਸ਼ਨਰ ਬਿਲਾਲ ਸ਼ਬੀਰ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਸੂਬੇ ਦੇ ਧਾਨਾ ਸਰ ਇਲਾਕੇ ਵਿੱਚ ਅਸਲੇ ਨਾਲ ਲੈਸ ਅਤਿਵਾਦੀਆਂ ਨੇ ਪੁਲੀਸ ਚੈੱਕ ਪੋਸਟ ’ਤੇ ਦੋ ਘੰਟਿਆਂ ਤੱਕ ਫਾਇਰਿੰਗ ਕੀਤੀ। ਗੋਲੀਬਾਰੀ ਦੌਰਾਨ ਤਿੰਨ ਪੁਲੀਸ ਅਧਿਕਾਰੀ ਅਤੇ ਇੱਕ ਸੁਰੱਖਿਆ ਕਰਮੀ ਦੀ ਮੌਤ ਹੋ ਗਈ, ਜਦਕਿ ਇਸ ਦੌਰਾਨ ਇੱਕ ਅਤਿਵਾਦੀ ਵੀ ਮਾਰਿਆ ਗਿਆ। ਡੀਸੀ ਨੇ ਦੱਸਿਆ ਕਿ ਜ਼ਖ਼ਮੀ ਅਤਿਵਾਦੀ ਸਾਥੀਆਂ ਦੀ ਮਦਦ ਨਾਲ ਮੌਕੇ ਤੋਂ ਫ਼ਰਾਰ ਹੋਣ ਵਿੱਚ ਸਫ਼ਲ ਰਹੇ। ਉਨ੍ਹਾਂ ਦੱਸਿਆ ਕਿ ਮਾਰੇ ਗਏ ਅਤਿਵਾਦੀ ਦੀ ਲਾਸ਼ ਸੀਟੀਡੀ (ਕਾਊਂਟਰ-ਟੈਰੋਰਿਜ਼ਮ ਡਿਪਾਰਟਮੈਂਟ) ਨੂੰ ਸੌਂਪ ਦਿੱਤੀ ਗਈ ਹੈ। -ਪੀਟੀਆਈ