ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਾਕਿ: ਇਮਰਾਨ ਖਾਨ ਉੱਤੇ ਨਜ਼ਦੀਕੀਆਂ ਨੂੰ ਮਿਲਣ ’ਤੇ ਪਾਬੰਦੀ

ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਪਾਕਿ ਦੀ ਪੰਜਾਬ ਸਰਕਾਰ ਨੇ ਲਾਈ ਪਾਬੰਦੀ
Advertisement

ਲਾਹੌਰ, 7 ਅਕਤੂਬਰ

ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਸੁਰੱਖਿਆ ਕਾਰਨਾਂ ਦੇ ਚਲਦਿਆਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 18 ਅਕਤੂਬਰ ਤੱਕ ਆਪਣੇ ਪਰਿਵਾਰਕ ਮੈਂਬਰਾਂ, ਵਕੀਲਾਂ ਅਤੇ ਪਾਰਟੀ ਨੇਤਾਵਾਂ ਨੂੰ ਮਿਲਣ ਤੋਂ ਰੋਕ ਦਿੱਤਾ ਹੈ।

Advertisement

ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਸੰਸਥਾਪਕ ਖਾਨ ਅਗਸਤ 2023 ਤੋਂ ਕਈ ਮਾਮਲਿਆਂ ਵਿੱਚ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਬੰਦ ਹਨ। ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਪੀਟੀਆਈ ਉੱਤੇ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੇ ਆਗਾਮੀ ਸੰਮੇਲਨ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ।

ਪੰਜਾਬ ਸਰਕਾਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੀਟੀਆਈ ਦੇ ਸੰਸਥਾਪਕ ਇਮਰਾਨ ਖਾਨ ਅਤੇ ਉਸਦੀ ਪਤਨੀ ਬੁਸ਼ਰਾ ਬੀਬੀ ਨੂੰ 18 ਅਕਤੂਬਰ ਤੱਕ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਆਪਣੇ ਪਰਿਵਾਰ, ਵਕੀਲਾਂ ਅਤੇ ਪਾਰਟੀ ਨੇਤਾਵਾਂ ਨੂੰ ਮਿਲਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਇਹ ਫੈ਼ਸਲਾ ਲਿਆ ਹੈ।

ਇਸ ਦੌਰਾਨ ਪੀਟੀਆਈ ਦੇ ਬੁਲਾਰੇ ਨੇ ਕਿਹਾ ਕਿ ਖਾਨ ਦੀ ਕਾਨੂੰਨੀ ਟੀਮ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰੇਗੀ, ਜਿਸ ਵਿੱਚ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਮੁਲਾਕਾਤਾਂ ਤੋਂ ਪਾਬੰਦੀ ਹਟਾਉਣ ਦੀ ਬੇਨਤੀ ਕੀਤੀ ਜਾਵੇਗੀ। -ਪੀਟੀਆਈ

Advertisement
Tags :
Imran KhanPakistan