Pakistan: ਬਲੋਚਿਸਤਾਨ ਵਿੱਚ ਪੱਤਰਕਾਰ ਦੀ ਗੋਲੀ ਮਾਰ ਕੇ ਹੱਤਿਆ
Journalist shot dead in Pakistan's Balochistan province, say police
Advertisement
ਕਰਾਚੀ, 25 ਮਈ
ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ’ਚ ਸ਼ਨਿਚਰਵਾਰ ਨੂੰ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਇੱਕ ਪੱਤਰਕਾਰ ਦੀ ਕਥਿਤ ਤੌਰ ’ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਹਥਿਆਰਬੰਦ ਵਿਅਕਤੀਆਂ ਨੇ ਪੱਤਰਕਾਰ ਵੱਲੋਂ ਉਸ ਨੂੰ ਅਗਵਾ ਕੀਤੇ ਜਾਣ ਦਾ ਵਿਰੋਧ ਕਰਨ ’ਤੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ।
ਪੁਲੀਸ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਹਥਿਆਰਬੰਦ ਵਿਅਕਤੀਆਂ ਨੇ ਪੱਤਰਕਾਰ ਅਬਦੁੱਲ ਲਤੀਫ਼ ਬਲੋਚ ਜੋ ਕੋਇਟਾ ਅਧਾਰਿਤ ਇਕ ਅਖਬਾਰ ਲਈ ਕੰਮ ਕਰਦਾ ਸੀ, ਦੇ ਘਰ ’ਚ ਦਾਖਲ ਹੋ ਕੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਅਗਵਾ ਕਰਨ ਦੀ ਕੋਸ਼ਿਸ਼ ਕੀਤੀ। ਡੀਐੱਸਪੀ ਦਾਨਿਆਲ ਕੱਕੜ ਨੇ ਕਿਹਾ, ‘‘ਜਦੋਂ ਅਬਦੁੱਲ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ ਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।’’ ਉਨ੍ਹਾਂ ਕਿਹਾ ਕਿ ਮੁਲਜ਼ਮ ਅੱਜ ਸਵੇਰ ਤੱਕ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਸਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਇਸ ਪੱਤਰਕਾਰ ਦੇ ਵੱਡੇ ਬੇਟੇ ਨੂੰ ਵੀ ਅਗਵਾ ਕਰ ਲਿਆ ਗਿਆ ਸੀ, ਜਿਸ ਦੀ ਬਾਅਦ ’ਚ ਲਾਸ਼ ਮਿਲੀ। Pakistan Federal Union of Journalists (PFUJ) ਸਣੇ ਪੱਤਰਕਾਰ ਯੂਨੀਅਨਾਂ ਨੇ Daily Intekhab ਅਖਬਾਰ ਲਈ ਕੰਮ ਕਰਦੇ ਬਲੋਚ ਦੀ ਹੱਤਿਆ ਦੀ ਨਿਖੇਧੀ ਕੀਤੀ ਹੈ। -ਪੀਟੀਆਈ
Advertisement
×