ਇਸਲਾਮਾਬਾਦ: ਆਰਥਿਕ ਮੰਦੀ ਦਾ ਸਾਹਮਣਾ ਕਰ ਰਹੀ ਪਾਕਿਸਤਾਨ ਸਰਕਾਰ ਨੇ ਗੈਰ-ਜ਼ਰੂਰੀ ਅਤੇ ਲਗਜ਼ਰੀ ਵਸਤਾਂ ਦੀ ਦਰਾਮਦ ’ਤੇ ਲਗਾਈ ਪਾਬੰਦੀ ਹਟਾ ਦਿੱਤੀ ਹੈ। ਡਾਅਨ ਅਖ਼ਬਾਰ ਦੀ ਰਿਪੋਰਟ ਅਨੁਸਾਰ ਵਿੱਤ ਮੰਤਰੀ ਮਿਫ਼ਤਾਹ ਇਸਮਾਈਲ ਦੀ ਅਗਵਾਈ ਹੇਠ ਕੈਬਨਿਟ ਦੀ ਆਰਥਿਕ ਤਾਲਮੇਲ ਕਮੇਟੀ (ਈਸੀਸੀ) ਨੇ ਵੀਰਵਾਰ ਨੂੰ ਹੋਈ ਮੀਟਿੰਗ ਦੌਰਾਨ 407.5 ਡਾਲਰ ਪ੍ਰਤੀ ਟਨ ਦੇ ਹਿਸਾਬ ਨਾਲ 85 ਮਿਲੀਅਨ ਅਮਰੀਕੀ ਡਾਲਰ ਦੀ ਦੋ ਲੱਖ ਮੀਟਰਕ ਟਨ ਕਣਕ ਦਰਾਮਦ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪਾਕਿਸਤਾਨ ਸਰਕਾਰ ਨੇ 19 ਮਈ ਨੂੰ 860 ਉਤਪਾਦਾਂ ਦੀ ਦਰਾਮਦ ’ਤੇ ਪਾਬੰਦੀ ਲਗਾ ਦਿੱਤੀ ਸੀ। -ਪੀਟੀਆਈ