ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਖੋਲ੍ਹਿਆ

* ਭਾਰਤ ਵੱਲੋਂ ਕਿਸੇ ਵੀ ਸ਼ਰਧਾਲੂ ਨੇ ਨਹੀਂ ਕੀਤੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ * ਪਾਕਿਸਤਾਨ ਵੱਲੋਂ ਸ਼ਰਧਾਲੂਆਂ ਲਈ ਵਿਸ਼ੇਸ਼ ਇੰਤਜ਼ਾਮ

ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਖੋਲ੍ਹਿਆ

ਲਾਹੌਰ ਵਿੱਚ ਸੋਮਵਾਰ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਮੌਕੇ ਕੋਵਿਡ-19 ਮਹਾਮਾਰੀ ਤੋਂ ਇਹਤਿਆਤ ਵਜੋਂ ਸਿੱਖ ਸ਼ਰਧਾਲੂ ਦਾ ਸਰੀਰਕ ਤਾਪਮਾਨ ਚੈੱਕ ਕਰਦਾ ਹੋਇਆ ਇੱਕ ਅਧਿਕਾਰੀ। -ਫੋਟੋ: ਏਅੈੱਫਪੀ

ਲਾਹੌਰ, 29 ਜੂਨ

ਤਿੰਨ ਮਹੀਨੇ ਤੋਂ ਵੱਧ ਸਮਾਂ ਬੰਦ ਰੱਖਣ ਤੋਂ ਬਾਅਦ ਅੱਜ ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹ ਦਿੱਤਾ ਹੈ ਪਰ ਭਾਰਤ ਵੱਲੋਂ ਕਿਸੇ ਵੀ ਸ਼ਰਧਾਲੂ ਨੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਨਹੀਂ ਕੀਤੇ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਨੇ ਕਰੋਨਾਵਾਇਰਸ ਦੇ ਮੱਦੇਨਜ਼ਰ ਫਿਲਹਾਲ ਇਹ ਯਾਤਰਾ ਮੁਲਤਵੀ ਕੀਤੀ ਹੋਈ ਹੈ। ਔਕਾਫ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਡਿਪਟੀ ਡਾਇਰੈਕਟਰ ਇਮਰਾਨ ਖਾਨ ਨੇ ਦੱਸਿਆ, ‘ਪਾਕਿਸਤਾਨ ਨੇ ਅੱਜ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਹੈ, ਹਾਲਾਂਕਿ ਭਾਰਤ ਵੱਲੋਂ ਕਿਸੇ ਵੀ ਸ਼ਰਧਾਲੂ ਨੇ ਇੱਥੋਂ ਦੀ ਯਾਤਰਾ ਨਹੀਂ ਕੀਤੀ ਹੈ।’ ਈਟੀਪੀਬੀ ਮੁਲਕ ’ਚ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਧਾਰਮਿਕ ਥਾਵਾਂ ਦੀ ਸੰਭਾਲ ਕਰਦਾ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ’ਚ ਅੱਜ ਵਿਸ਼ੇਸ਼ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ, ‘ਪਾਕਿਸਤਾਨ ਤੇ ਭਾਰਤ ਦੇ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆ ਸਕਦੇ ਹਨ ਪਰ ਉਨ੍ਹਾਂ ਨੂੰ ਸਮਾਜਿਕ ਦੂਰੀ ਕਾਇਮ ਰੱਖਣ ਦੇ ਨਿਯਮ ਦੀ ਪਾਲਣਾ ਯਕੀਨੀ ਬਣਾਉਣੀ ਪਵੇਗੀ। ਈਟੀਪੀਬੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਹਨ।’ ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਰਿਹਾ ਹੈ। ਉਨ੍ਹਾਂ ਕਿਹਾ, ‘ਮੈਂ ਭਾਰਤ ਨੂੰ ਇਹ ਸੁਨੇਹਾ ਦੇਣਾ ਚਾਹੁੰਦਾ ਹਾਂ ਕਿ ਅਸੀਂ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਜਾ ਰਹੇ ਹਾਂ।’

ਲਾਹੌਰ ਵਿੱਚ ਸੋਮਵਾਰ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਮੌਕੇ ਲੰਗਰ ਛਕਦੀ ਹੋਈ ਸੰਗਤ। -ਫੋਟੋ: ਏਐੱਫਪੀ

ਸੂਤਰਾਂ ਨੇ ਦੱਸਿਆ ਕਿਹਾ ਕਿ ਪਿਛਲੇ ਹਫ਼ਤੇ ਭਾਰਤ ਨੇ ਕਿਹਾ ਸੀ ਕਿ ਪਾਕਿਸਤਾਨ 29 ਜੂਨ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਗੱਲ ਕਰਕੇ ਆਪਣਾ ਚੰਗਾ ਅਕਸ ਪੇਸ਼ ਕਰਨਾ ਚਾਹੁੰਦਾ ਹੈ। ਭਾਰਤ ਨੇ ਕਿਹਾ ਸੀ ਕਿ ਉਹ ਸਿਹਤ ਅਧਿਕਾਰੀਆਂ ਤੇ ਹੋਰਨਾਂ ਧਿਰਾਂ ਨਾਲ ਵਿਚਾਰ ਚਰਚਾ ਤੋਂ ਬਾਅਦ ਹੀ ਇਸ ਮੁੱਦੇ ’ਤੇ ਕੋਈ ਫ਼ੈਸਲਾ ਲਵੇਗਾ।

ਸਰੀਰਕ ਦੂਰੀ ਦੇ ਨੇਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਹੈ ਕਿ ਕੋਵਿਡ-19 ਪ੍ਰੋਟੋਕੋਲ ਦੀ ਸ਼ਰਤ ਨਾਲ ਕਰਤਾਰਪੁਰ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ। ਪਾਕਿਸਤਾਨ ਵਿੱਚ ਕੋਵਿਡ ਨੂੰ ਲੈ ਕੇ ਹਾਲਾਤ ਮਾੜੇ ਹਨ, ਪਰ ਹੁਣ ਜਦੋਂ ਬੰਦਸ਼ਾਂ ਸਮੇਤ ਹੋਰ ਖੁੱਲ੍ਹਾਂ ਦਿੱਤੀਆਂ ਹਨ ਤਾਂ ਸਰੀਰਕ ਦੂਰੀ ਨੇਮਾਂ ਦੀ ਪਾਲਨਾ ਯਕੀਨੀ ਬਣਾਉਂਦੇ ਹੋਏ ਕਰਤਾਰਪੁਰ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਸ਼ਹਿਰ

View All