ਕੋਇਟਾ, 24 ਜੂਨ
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਅੱਜ ਇੱਕ ਮਹਿਲਾ ਫਿਦਾਈਨ ਹਮਲਾਵਰ ਵੱਲੋਂ ਪੈਰਾਮਿਲਟਰੀ ਫਰੰਟੀਅਰ ਕੋਰ ਦੇ ਵਾਹਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਹਮਲੇ ‘ਚ ਇੱਕ ਪੁਲੀਸ ਮੁਲਾਜ਼ਮ ਦੀ ਮੌਤ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਤੁਰਬਤ ਸ਼ਹਿਰ ਵਿੱਚ ਹੋਏ ਇਸ ਫਿਦਾਈਨ ਹਮਲੇ ਵਿੱਚ ਇੱਕ ਪੁਲੀਸ ਮੁਲਾਜ਼ਮ ਹਲਾਕ ਹੋ ਗਿਆ ਜਦਕਿ ਇੱਕ ਮਹਿਲਾ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਈ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਵੱਖਵਾਦੀ ਬਲੋਚ ਲਿਬਰੇਸ਼ਨ ਆਰਮੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਅਬਦੁੱਲ ਕੁਦੂਸ ਬਿਜ਼ੈਂਜੋ ਨੇ ਹਮਲੇ ਦੀ ਨਿਖੇਧੀ ਕੀਤੀ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ। -ਪੀਟੀਆਈ