ਪਿਸ਼ਾਵਰ: ਪਾਕਿਸਤਾਨ ਦੇ ਉੱਤਰ-ਪੱਛਮ ਵਿੱਚ ਹਥਿਆਰਬੰਦ ਵਿਅਕਤੀਆਂ ਨੇ ਪੋਲੀਓ ਵਰਕਰਾਂ ਦੀ ਸੁਰੱਖਿਆ ਵਿੱਚ ਤਾਇਨਾਤ ਇੱਕ ਪੁਲੀਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਜਾਣਕਾਰੀ ਇੱਕ ਅਧਿਕਾਰੀ ਨੇ ਅੱਜ ਦਿੱਤੀ ਹੈ। ਖੈਬਰ ਪਖਤੂਨਖਵਾ ਸੂਬੇ ਵਿੱਚ ਇਸ ਸਾਲ ਟੀਕਾਕਰਨ ਮੁਹਿੰਮ ਦੌਰਾਨ ਸੁਰੱਖਿਆ ਡਿਊਟੀ ਦੌਰਾਨ ਲਗਪਗ ਦਸ ਪੁਲੀਸ ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ। ਪੁਲੀਸ ਅਧਿਕਾਰੀ ਦਿਲਾਵਰ ਖਾਨ ਨੇ ਦੱਸਿਆ ਕਿ ਬਜੌਰ ਜ਼ਿਲ੍ਹੇ ਵਿੱਚ ਹਥਿਆਰਬੰਦ ਵਿਅਕਤੀਆਂ ਨੇ ਪੋਲੀਓ ਰੋਕੂ ਟੀਮ ’ਤੇ ਗੋਲੀਬਾਰੀ ਕੀਤੀ ਜਿਸ ਵਿੱਚ ਇੱਕ ਅਧਿਕਾਰੀ ਦੀ ਮੌਤ ਹੋ ਗਈ। ਫਿਲਹਾਲ ਇਸ ਹਮਲੇ ਦੀ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ ਹੈ। -ਏਪੀ