ਇਸਲਾਮਾਬਾਦ: ਪਾਕਿਸਤਾਨ ਨੇ ਕਾਬੁਲ ਲਈ ਆਪਣੀਆਂ ਉਡਾਣਾਂ ਨੂੰ ਆਰਜ਼ੀ ਤੌਰ ’ਤੇ ਮੁਅੱਤਲ ਕਰ ਦਿੱਤਾ ਹੈ। ਇਹ ਦਾਅਵਾ ਇਕ ਮੀਡੀਆ ਰਿਪੋਰਟਾਂ ਵਿੱਚ ਕੀਤਾ ਗਿਆ ਹੈ। ਰਿਪੋਰਟਾਂ ਮੁਤਾਬਕ ਪਾਕਿਸਤਾਨ ਵੱਲੋਂ ਆਪਣੇ ਨਾਗਰਿਕਾਂ ਨੂੰ ਗੁਆਂਢੀ ਮੁਲਕ ’ਚੋਂ ਕੱਢਣ ਲਈ ਹਾਲ ਦੀ ਘੜੀ ਅਜੇ ਕੋਈ ਅਪਰੇਸ਼ਨ ਨਹੀਂ ਚਲਾਇਆ ਗਿਆ। ਕਾਬੁਲ ਲਈ ਇਕੋ ਇਕ ਕਮਰਸ਼ਲ ਫਲਾਈਟ ਸਰਕਾਰ ਦੀ ਮਾਲਕੀ ਵਾਲੀ ਪਾਕਿਸਤਾਨ ਕੌਮਾਂਤਰੀ ਏਅਰਲਾਈਨਜ਼ ਵੱਲੋਂ ਚਲਾਈ ਜਾ ਰਹੀ ਸੀ। ਪਿਛਲੇ ਕੁਝ ਦਿਨਾਂ ਪਾਕਿਸਤਾਨ ਵੱਲੋਂ ਆਪਣੇ ਸਫ਼ੀਰਾਂ ਤੇ ਕੁਝ ਵਿਦੇਸ਼ੀ ਨਾਗਰਿਕਾਂ ਨੂੰ ਉਥੋਂ ਕੱਢਿਆ ਗਿਆ ਹੈ। -ਪੀਟੀਆਈ