ਇਸਲਾਮਾਬਾਦ, 9 ਨਵੰਬਰ
ਪਾਕਿਸਤਾਨ ਨੇ ਅੱਜ ਭਾਰਤ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸਿੱਖ ਸ਼ਰਧਾਲੂਆਂ ਨੂੰ ਇਸ ਪਵਿੱਤਰ ਸਥਾਨ ਦੀ ਯਾਤਰਾ ਕਰਨ ਦੀ ਆਗਿਆ ਦਿੱਤੀ ਜਾਵੇ। ਵਿਦੇਸ਼ ਦਫ਼ਤਰ ਵੱਲੋਂ ਕਿਹਾ ਗਿਆ ਕਿ ਭਾਰਤ ਵੱਲੋਂ ਹਾਲੇ ਤੱਕ ਆਪਣੇ ਵੱਲੋਂ ਯਾਤਰੀਆਂ ਲਈ ਕਰਤਾਰਪੁਰ ਲਾਂਘਾ ਨਹੀਂ ਖੋਲ੍ਹਿਆ ਗਿਆ ਹੈ। ਬਿਆਨ ਵਿੱਚ ਕਿਹਾ ਗਿਆ, ‘ਅਸੀਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 17 ਤੋਂ 26 ਨਵੰਬਰ ਤੱਕ ਸਮਾਗਮਾਂ ਵਿੱਚ ਭਾਰਤ ਅਤੇ ਪੂਰੀ ਦੁਨੀਆਂ ਤੋਂ ਸ਼ਰਧਾਲੂਆਂ ਦਾ ਸਵਾਗਤ ਕਰਨ ਲਈ ਤਿਆਰ ਹਾਂ।’ -ਪੀਟੀਆਈ